Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

June 23, 2026 09:36 PM
Rozana Sehaj times
ਚੰਡੀਗੜ੍ਹ : ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ। ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ ਜੋ ਕਿ ਮਿਆਰੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਬੇਹੱਦ ਸਹਾਈ ਹਨ। ਸੁਮੀਤ ਸੰਧੂ ਨੇ ਕਿਹਾ ਕਿ ਇਸ 'ਰੀਜਨਰੇਟਿਵ ਕ੍ਰਾਂਤੀ' ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ 'ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ  ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ। ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇੱਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ  'ਧਰਤੀ ਦੀਆਂ ਧੀਆਂ' ਦੇ ਇੱਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿੱਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਅਤੇ ਵਾਤਾਵਰਣ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ ਜੋ ਪੰਜਾਬ ਦੀ ਜ਼ਮੀਨ, ਪਾਣੀ ਅਤੇ ਭੋਜਨ ਪ੍ਰਣਾਲੀਆਂ ਦੀ ਰੀਜਨਰੇਸ਼ਨ ਨੂੰ ਸੇਧ ਅਤੇ ਪ੍ਰੇਰਨਾ ਦੇਣ ਵਿੱਚ ਸਹਾਈ ਸਾਬਿਤ ਹੋਣਗੀਆਂ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ। ਇਸ ਪਹਿਲਕਦਮੀ ਵਿੱਚ ਸਕੂਲ ਪੱਧਰ ਦੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਕਿਸਾਨਾਂ ਤੋਂ ਲੈ ਕੇ ਪਰਿਵਾਰਾਂ ਤੱਕ ਸਾਰੇ ਪਿੰਡਾਂ ਨੂੰ ਮਿੱਟੀ ਦੀ ਸਿਹਤ ਨੂੰ ਬਹਾਲ ਕਰਨ ਦੇ ਨੇਕ ਕਾਰਜ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਹਨ। ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿੱਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਣ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਸ਼ਾਮਲ ਸਨ।
 
 

Have something to say? Post your comment

More in Chandigarh

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ