Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

June 23, 2026 09:38 PM
Rozana Sehaj times

ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ 'ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ 'ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ। ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ