Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

June 23, 2026 09:40 PM
Rozana Sehaj times

ਸ੍ਰੀ ਮੁਕਤਸਰ ਸਾਹਿਬ : 
ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।  ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। ਆਰਡੀਨੈਂਸ  ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ।
ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਅਡੋਲ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕਾਂਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਮਜ਼ਬੂਤੀ ਮਿਲੇਗੀ। ਨੌਜਵਾਨ ਭਲਾਈ ਪ੍ਰਤੀ ਸਰਕਾਰ ਦੀ ਵਿਆਪਕ ਪਹੁੰਚ ਦਾ ਹਵਾਲਾ ਦਿੰਦੇ ਹੋਏ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ 68000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,“ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਮੁੜ ਆਕਾਰ ਦੇ ਰਿਹਾ ਹੈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਇਹ ਬਹੁਤ ਜ਼ਰੂਰੀ ਹੈ ਕਿ ਸਾਡੇ ਵਿਦਿਆਰਥੀ ਇਸ ਤਕਨੀਕੀ ਕ੍ਰਾਂਤੀ ਵਿੱਚ ਸਰਗਰਮ ਭਾਗੀਦਾਰ ਬਣਨ।’’ ਸ਼੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ, ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ  ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਜਦੋਂ ਕਿ ਭਾਰਤ ਦੇ ਕਈ ਰਾਜ ਅਜੇ ਵੀ ਗੰਭੀਰ ਸਿੱਖਿਆ ਘਾਟਾਂ ਨਾਲ ਜੂਝ ਰਹੇ ਹਨ ਜਦਕਿ ਪੰਜਾਬ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਸਵਾਲ ਪੁੱਛ ਕੇ ਅਤੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ। ਇਸ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ੍ਰੀ ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।ੌ
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ