ਮੋਰਿੰਡਾ : ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਦੂਜੀ ਵਾਰ ਵੱਡੇ ਬਹੁਮਤ ਨਾਲ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਮੂਚੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾ ਦੀ ਚੋਣ ਲਈ ਨੌਜਵਾਨਾਂ ਵਲੋਂ ਆਨ ਲਾਇਨ ਵੋਟਿੰਗ ਕੀਤੀ ਗਈ। ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਕਾਂਗਰਸ ਦੇ ਸੀਨੀਅਰ ਆਗੂ ਜਗਦੀਪ ਸਿੰਘ ਢੀਂਡਸਾ ਸਿੰਬਲ ਮਾਜਰਾ ਅਤੇ ਗੁਰਵਿੰਦਰ ਸਿੰਘ ਕਕਰਾਲੀ ਤੇ ਨਰਿੰਦਰ ਸਿੰਘ ਮਾਵੀ (ਦੋਵੇਂ ਮੈਂਬਰ ਜ਼ਿਲ੍ਹਾ ਪਰਿਸ਼ਦ) ਨੇ ਕਿਹਾ ਕਿ ਨਵਜੀਤ ਸਿੰਘ ਨਵੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜਿਲੇ ਵਿੱਚ ਹੋਰ ਮਜਬੂਤ ਹੋਵੇਗੀ