Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪਟਿਆਲਾ ' ਚ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

June 23, 2026 10:04 PM
Rozana Sehaj times

ਪਟਿਆਲਾ : ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਆਧੁਨਿਕਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਲਈ ਖਰੀਦੀਆਂ ਗਈਆਂ 14 ਅਤਿ-ਆਧੁਨਿਕ ਅਤੇ ਪੂਰੀ ਤਰ੍ਹਾਂ ਸੁਸੱਜਿਤ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਐਂਬੂਲੈਂਸਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਸਮਾਗਮ ਦੌਰਾਨ ਜੇਲ੍ਹ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਵੀ ਚੁੱਕਿਆ ਗਿਆ। ਨੈਸ਼ਨਲ ਟ੍ਰੇਨਿੰਗ ਸੈਂਟਰ ਫਾਰ ਡੌਗਜ਼ (ਐਨਟੀਸੀਡੀ), ਬੀ.ਐੱਸ.ਐੱਫ. ਟੇਕਨਪੁਰ, ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਵਾਪਸ ਆਏ 6 ਸਨਿਫਰ ਡੌਗਜ਼ ਅਤੇ 12 ਡੌਗ ਹੈਂਡਲਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਕਰਨ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਜੇਲ੍ਹਾਂ ਵਿੱਚ ਸੁਰੱਖਿਆ ਦੇ ਤਕਨੀਕੀ ਅਤੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਨਿਫਰ ਡੌਗਜ਼ ਦੀ ਤਾਇਨਾਤੀ ਨਾਲ ਜੇਲ੍ਹਾਂ ਵਿੱਚ ਨਸ਼ੇ ਦੀ ਸਮੱਗਰੀ ਦੀ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ। ਸਮਾਗਮ ਦੇ ਅੰਤ ਵਿੱਚ ਅਧਿਕਾਰੀਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੀਆਂ ਸਹੂਲਤਾਂ ਅਤੇ ਸਿਖਲਾਈ ਪ੍ਰਾਪਤ ਸੁਰੱਖਿਆ ਟੀਮਾਂ ਪੰਜਾਬ ਦੀ ਜੇਲ੍ਹ ਪ੍ਰਣਾਲੀ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।
 
 
 
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ