Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ : ਜਸਵੰਤ ਸਿੰਘ ਕੈਂਡ

June 23, 2026 10:20 PM
Rozana Sehaj times

 

ਲੁਧਿਆਣਾ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਕੈਂਡ ਸਾਬਕਾ ਪੰਚ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪ੍ਰੇਸ਼ਾਨ ਅਤੇ ਨਿਰਾਸ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਜਸਵੰਤ ਸਿੰਘ ਕੈਂਡ ਸਾਬਕਾ ਪੰਚ ਨੇ ਕਿਹਾ ਕਿ ਕਿਸਾਨ, ਵਪਾਰੀ, ਮੁਲਾਜ਼ਮ, ਨੌਜਵਾਨ ਅਤੇ ਮਹਿਲਾਵਾਂ ਸਮੇਤ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਪੂਰਾ ਕਰਨ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਰੋਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਸਮੇਂ ਸਿਰ ਨਹੀਂ ਹੋ ਰਹੇ ਅਤੇ ਆਮ ਆਦਮੀ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕੈਂਡ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਸਮਰਥਨ ਮਿਲੇਗਾ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਵੇ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ