Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੀਐਲਓ ਅਤੇ ਬੀਐਲਏ-2 ਦੀ ਮੀਟਿੰਗ ਦੌਰਾਨ ਵੋਟਰ ਸੂਚੀ ਸੁਧਾਈ ਸਬੰਧੀ ਹੋਈ ਵਿਚਾਰ-ਵਟਾਂਦਰਾ

June 23, 2026 10:22 PM
Rozana Sehaj times

 

ਲੁਧਿਆਣਾ  : ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਾਰੇ ਬੂਥਾਂ ਉੱਪਰ ਬੂਥ ਲੈਵਲ ਅਫਸਰਾਂ (ਬੀਐਲਓ) ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀਐਲਏ-2) ਨਾਲ ਵੋਟਰ ਸੂਚੀ ਦੀ ਸੁਧਾਈ ਅਤੇ ਅਪਡੇਟ ਕਰਨ ਸਬੰਧੀ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ। ਇਸੇ ਲੜੀ ਤਹਿਤ ਪਿੰਡ ਗਿੱਲ ਵਿਖੇ ਵੀ ਬੀਐਲਓ ਵੱਲੋਂ ਵੱਖ-ਵੱਖ ਪਾਰਟੀਆਂ ਦੇ ਬੀਐਲਏ-2 ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬੀਐਲਓ ਲਖਬੀਰ ਸਿੰਘ ਗਗਨਦੀਪ ਸਿੰਘ ਕੇਵਲ ਸਿੰਘ ਅਮਨਦੀਪ ਕੌਰ ਸਰਬਜੀਤ ਕੌਰ ਆਪਣੀ ਡਿਊਟੀ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਬੀਐਲਓ ਸਾਹਿਬਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗਿੱਲ ਵਿੱਚ ਕੁੱਲ ਛੇ ਬੂਥ ਹਨ, ਜਿਨ੍ਹਾਂ ਲਈ ਲਗਭਗ 18 ਬੀਐਲਏ-2 ਨਿਯੁਕਤ ਕੀਤੇ ਗਏ ਹਨ। ਹਾਲਾਂਕਿ ਅੱਜ ਹੋਈ ਮੀਟਿੰਗ ਵਿੱਚ ਸਿਰਫ ਪੰਜ ਬੀਐਲਏ-2 ਸਰਪੰਚ ਹਰਕਮਲ ਸਿੰਘ, ਇੰਦਰਜੀਤ ਸਿੰਘ ਗਿੱਲ,ਅਮਨਦੀਪ ਸਿੰਘ,ਦਵਿੰਦਰ ਸਿੰਘ,ਪਰਮਜੀਤ ਸਿੰਘ ਹੀਂ ਹਾਜ਼ਰ ਹੋਏ। ਉਹਨਾਂ ਦੱਸਿਆ ਕਿ ਸਿਰਫ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੇ ਬੀ ਐਲ ਏ 2 ਹੀ ਹਾਜ਼ਰ ਹੋਏ। ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਬੀ ਐਲ ਏ ਟੂ ਹਾਜ਼ਰ ਨਹੀਂ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਸਹੀ ਅਤੇ ਸ਼ੁੱਧ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੈ, ਜਿਸ ਲਈ ਸਾਰੇ ਸਬੰਧਤ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ, ਸੋਧ ਕਰਨ ਅਤੇ ਹੋਰ ਪ੍ਰਕਿਰਿਆਵਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ