Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਤਲਵਿੰਦਰ ਸਿੰਘ ਢੀਂਡਸਾ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਨਿਯੁਕਤ

June 23, 2026 10:35 PM
Rozana Sehaj times

 

ਬਰਨਾਲਾ :  ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਵਿੱਚ ਤਲਵਿੰਦਰ ਸਿੰਘ ਢੀਂਡਸਾ ਨੂੰ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਤਲਵਿੰਦਰ ਸਿੰਘ ਢੀਂਡਸਾਂ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਬੁਲੰਦ ਕਰੇਗੀ ਅਤੇ ਨੌਜਵਾਨਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਚੋਣ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਯੋਗਦਾਨ ਪਾਏਗੀ।

Have something to say? Post your comment