Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ: ਡਾ. ਬਲਬੀਰ ਸਿੰਘ

June 23, 2026 10:41 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੂਰਾ ਪ੍ਰਸ਼ਾਸਨ, ਹਲਕੇ ਦੇ ਬਲਾਕ ਪ੍ਰਧਾਨ ਅਤੇ ਵੀ.ਡੀ.ਸੀ. ਮੈਂਬਰ ਇੱਕੋ ਛੱਤ ਹੇਠਾਂ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਦੇ ਮਾਪੇ ਜਾਂ ਪਰਿਵਾਰਕ ਮੈਂਬਰ ਸਾਕੇਤ ਹੈਲਪਲਾਈਨ ਨੰਬਰ 0175-2213385 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਨੌਜਵਾਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਹਤ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੇ ਵਿਵਹਾਰ ਵਿੱਚ ਆਉਣ ਵਾਲੀਆਂ ਤਬਦੀਲੀਆਂ ਨੂੰ ਸਮਝ ਸਕਣ ਅਤੇ ਸਮੇਂ ਸਿਰ ਇਹ ਪਛਾਣ ਕੀਤੀ ਜਾ ਸਕੇ ਕਿ ਕੋਈ ਵਿਦਿਆਰਥੀ ਨਸ਼ਿਆਂ ਦੀ ਲਪੇਟ ਵਿੱਚ ਤਾਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸ਼ੁਰੂਆਤੀ ਪਛਾਣ ਬਹੁਤ ਮਹੱਤਵਪੂਰਨ ਹੈ।ਓਹਨਾ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਲਤ ਤੋਂ ਮੁਕਤੀ ਲਈ ਇਲਾਜ, ਕਾਊਂਸਲਿੰਗ ਅਤੇ ਸਹਾਇਤਾ ਸੇਵਾਵਾਂ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਲਈ ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ 1800-891-4416 ਉੱਤੇ ਸੰਪਰਕ ਕਰਕੇ ਮਾਹਿਰ ਸਲਾਹ ਅਤੇ ਮਦਦ ਲਈ ਜਾ ਸਕਦੀ ਹੈ। ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ.ਡੀ.ਸੀ. ਮੈਂਬਰਾਂ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਇਸ ਨੂੰ ਲੋਕ ਅੰਦੋਲਨ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਹੀ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ।
 
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਨਸ਼ਾ ਛੁਡਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨਾਂ ਦੇ ਪੁਨਰ ਵਿਕਾਸ ਅਤੇ ਪੁਨਰਵਾਸ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
 
ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਸੰਬੰਧੀ ਦਿੱਤੀ ਜਾਣ ਵਾਲੀ ਹਰ ਜਾਣਕਾਰੀ ਨੂੰ ਪੂਰੀ ਗੁਪਤਤਾ ਨਾਲ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।
 
ਇਸ ਦੌਰਾਨ ਸਾਬਕਾ ਮੰਤਰੀ ਸ੍ਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਘਨੌਰ ਸ੍ਰੀ ਗੁਰਲਾਲ ਘਨੌਰ, ਹਲਕਾ ਇੰਚਾਰਜ ਸਨੌਰ ਸ੍ਰੀ ਰਣਜੋਧ ਸਿੰਘ ਹੰਢਾਣਾ, ਚੇਅਰਮੈਨ ਇੰਪਰੂਵਮੇਂਟ ਟਰੱਸਟ ਸ੍ਰੀ ਹਰਪਾਲ ਵਿਰਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ