Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ : ਐਡਵੋਕੇਟ ਧਾਮੀ

June 24, 2026 05:27 PM
Rozana Sehaj times

 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇਕ ਮਹਾਨ ਪਾਵਨ ਅਸਥਾਨ ਹੈ, ਜਿਸ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਾਰੀ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੱਖਾਂ ਦੀ ਨੁਮਾਇੰਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ ਕਾਨੂੰਨ ਪੁਰਾਣਾ ਹੋਣ ਦਾ ਹਵਾਲਾ ਦੇ ਕੇ ਮਨਮਰਜ਼ੀ ਦੀ ਸੋਧ ਕਰਨ ਦਾ ਯਤਨ ਹੋ ਰਿਹਾ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਕਰਨ ਦਾ ਯਤਨ ਕੀਤਾ ਗਿਆ ਸੀ, ਜਿਸ ’ਤੇ ਸਿੱਖ ਸੰਗਤਾਂ ਵੱਲੋਂ ਵੱਡਾ ਵਿਰੋਧ ਕਰਨ ਮਗਰੋਂ ਸਰਕਾਰ ਪਿੱਛੇ ਹਟੀ ਸੀ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼