Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਰਾਣਾ ਰਣਜੀਤ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਅਮਨ ਰਾਠੋਰ ਬਿਟੂ ਨੇ ਸੰਭਾਲੀ ਭਾਰਤੀ ਜਨਤਾ ਯੂਵਾ ਮੋਰਚਾ ਖਰੜ-3 ਦੀ ਕਮਾਨ, ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ

June 24, 2026 05:38 PM
Rozana Sehaj times


ਖਰੜ : 
ਭਾਰਤੀ ਜਨਤਾ ਯੂਵਾ ਮੋਰਚਾ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅਮਨ ਰਾਠੋਰ ਬਿਟੂ ਨੂੰ ਭਾਜਪਾ ਯੂਵਾ ਮੋਰਚਾ ਮੰਡਲ ਖਰੜ-3 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ, ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਸਿੰਘ ਰਾਣਾ ਅਤੇ ਭਾਜਪਾ ਮੰਡਲ ਖਰੜ-3 ਦੇ ਪ੍ਰਧਾਨ ਕੁਸ਼ ਰਾਣਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਨਵ-ਨਿਯੁਕਤ ਪ੍ਰਧਾਨ ਅਮਨ ਰਾਠੋਰ ਬਿਟੂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਯੂਵਾ ਮੋਰਚਾ ਦੀ ਅਹਿਮ ਭੂਮਿਕਾ ਹੈ।ਇਸ ਮੌਕੇ ਪਿੰਡ ਝੰਜੇੜੀ ਦੇ ਪਤਵੰਤੇ ਸੱਜਣਾਂ ਅਤੇ ਪਿੰਡ ਵਾਸੀਆਂ ਨੇ ਰਾਣਾ ਰਣਜੀਤ ਸਿੰਘ ਗਿੱਲ ਨੂੰ ਪਿੰਡ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਦੀਆਂ ਗਲੀਆਂ, ਨਾਲੀਆਂ, ਫਿਰਨੀ, ਪੀਣ ਵਾਲੇ ਪਾਣੀ ਦੀ ਸਮੱਸਿਆ, ਬਰਸਾਤੀ ਪਾਣੀ ਦੀ ਨਿਕਾਸੀ, ਗੰਦੇ ਪਾਣੀ ਦੀ ਨਿਕਾਸੀ, ਬਿਜਲੀ ਸਪਲਾਈ ਦੀ ਅਣਨਿਯਮਿਤਤਾ ਅਤੇ ਧਰਮਸ਼ਾਲਾ ਨਾਲ ਸਬੰਧਤ ਸਮੱਸਿਆਵਾਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿੰਡ ਵਾਸੀਆਂ ਨੇ ਫਿਰਨੀ ’ਤੇ ਪ੍ਰੀਮਿਕਸ ਪਾਉਣ ਲਈ ਰਾਣਾ ਰਣਜੀਤ ਸਿੰਘ ਗਿੱਲ ਦਾ ਧੰਨਵਾਦ ਵੀ ਕੀਤਾ ਅਤੇ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਣਾ ਰਣਜੀਤ ਸਿੰਘ ਗਿੱਲ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਬਣਨ ਉਪਰੰਤ ਪਿੰਡ ਦੀਆਂ ਸਾਰੀਆਂ ਬੁਨਿਆਦੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।ਅਮਨ ਰਾਠੋਰ ਬਿਟੂ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਗਾ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ