Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਬਿਜਲੀ ਘਰ ਦਾ ਨੀਂਹ ਪੱਥਰ ਰੱਖਿਆ

June 24, 2026 06:14 PM
Rozana Sehaj times

 ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ (ਬਿਜਲੀ ਘਰ) ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਬਿਜਲੀ ਘਰ ਨੂੰ ਬਣਾਉਣ ਲਈ 7 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਬਿਜਲੀ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿੰਡ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਲੰਮੇ ਸਮੇਂ ਤੋਂ ਇਸ ਖੇਤਰ ਵਿੱਚ ਸਬ-ਸਟੇਸ਼ਨ ਦੀ ਮੰਗ ਕਰ ਰਹੇ ਸਨ, ਜਿਸਨੂੰ ਅੱਜ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦਾ ਮੌਜੂਦਾ ਸਬ-ਸਟੇਸ਼ਨ ਦੂਰ ਹੋਣ ਕਾਰਨ ਖੇਤਰ ਦੇ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਜ ਸਰਕਾਰ ਵੱਲੋਂ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ’ਤੇ ਲਗਭਗ 7 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਬ-ਸਟੇਸ਼ਨ ਵਿੱਚ 66/11 ਕੇ.ਵੀ. ਦਾ 20 ਐੱਮ.ਵੀ.ਏ. ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਖੇਤਰ ਦੀ ਬਿਜਲੀ ਸਪਲਾਈ ਵਿੱਚ ਵੱਡੇ ਪੱਧਰ ’ਤੇ ਸੁਧਾਰ ਆਵੇਗਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ ਪਿੰਡ ਦਸਮੇਸ਼ ਨਗਰ ਤੋਂ ਇਲਾਵਾ ਅਕਾਲਗੜ੍ਹ ਢੱਪਈਆਂ, ਰਸੂਲਪੁਰ, ਮਾਲੋਵਾਲ, ਬੰਮਾ ਅਤੇ ਖਲੈਹਿਰਾ ਸਮੇਤ ਕਈ ਪਿੰਡਾਂ ਦੇ ਖਪਤਕਾਰਾਂ ਨੂੰ ਵਧੇਰੇ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 66 ਕੇ.ਵੀ. ਸਬ-ਸਟੇਸ਼ਨ ਤਰਸਿੱਕਾ ਅਤੇ ਨਵਾਂ ਪਿੰਡ ਤੋਂ ਚੱਲ ਰਹੇ ਕਈ ਫੀਡਰਾਂ ਨੂੰ ਨਵੇਂ ਸਬ-ਸਟੇਸ਼ਨ ਨਾਲ ਜੋੜਿਆ ਜਾਵੇਗਾ, ਜਿਸ ਨਾਲ 11 ਕੇ.ਵੀ. ਲਾਈਨਾਂ ਦੀ ਲੰਬਾਈ ਘਟੇਗੀ ਅਤੇ ਵੋਲਟੇਜ ਸਬੰਧੀ ਸਮੱਸਿਆਵਾਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਲਗਭਗ 22,705 ਖਪਤਕਾਰਾਂ ਨੂੰ ਅਸਿੱਧੇ ਤੌਰ ’ਤੇ ਅਤੇ 4,604 ਖਪਤਕਾਰਾਂ ਨੂੰ ਸਿੱਧੇ ਤੌਰ ’ਤੇ ਲਾਭ ਮਿਲੇਗਾ। ਇਸ ਤੋਂ ਇਲਾਵਾ ਖੇਤਰ ਵਿੱਚ ਬਿਜਲੀ ਪ੍ਰਣਾਲੀ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਭਵਿੱਖ ਦੀ ਵਧਦੀ ਮੰਗ ਨੂੰ ਵੀ ਆਸਾਨੀ ਨਾਲ ਪੂਰਾ ਕੀਤਾ ਜਾ ਸਕੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ 17 ਮਾਰਚ 2026 ਨੂੰ ਵੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਗੱਦਲੀ ਵਿਖੇ ਵੀ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਸੀ ਜੋ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ।

 

 

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ