Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ

June 24, 2026 06:19 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਗਰਾਊਂਡ ਲੈਵਲ ’ਤੇ ਐੱਸ.ਐੱਚ.ਓ. ਪੱਧਰ ਦੀ ਪੁਲਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਮੁਹੱਲਿਆਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਇਹ ਵੀ ਵਿਚਾਰਿਆ ਗਿਆ ਕਿ ਸਮਾਜ ਨੂੰ ਨਸ਼ਿਆਂ ਦੀ ਇਸ ਭਿਆਨਕ ਬੁਰਾਈ ਤੋਂ ਮੁਕਤ ਕਰਵਾਉਣ ਲਈ ਲੋਕਾਂ ਅਤੇ ਪੁਲਿਸ ਵਿਚਕਾਰ ਹੋਰ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾਵੇ। ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ। ਮੋਰਚੇ ਦੇ ਮੈਂਬਰਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਵਿਭਾਗ ਦੇ ਨਾਲ ਹੈ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਹ ਵੀ ਦੁਹਰਾਇਆ ਗਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ, ਪੁਲਿਸ ਵਿਭਾਗ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਵਿਜੇ ਆਲਮ, ਏ.ਡੀ.ਸੀ.ਪੀ. ਸਿਟੀ-1, ਸਿਟੀ-2 ਅਤੇ ਸਿਟੀ-3 ਸਮੇਤ ਅੰਮ੍ਰਿਤਸਰ ਦੇ ਸਮੂਹ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ. ਸਾਹਿਬਾਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇ ਹਨੀ ਨਾਹਰ, ਜੈ ਕੁਸ਼ ਬੁੱਟਰ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਮਨਜੀਤ ਸਿੰਘ ਫੌਜੀ ਅਤੇ ਰਾਹੁਲ ਸੇਠ ਵੀ ਹਾਜ਼ਰ ਸਨ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ