Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ, ਸੈਦੋਲੇਹਲ ਅਤੇ ਦਸਮੇਸ਼ ਨਗਰ ਵਿਖੇ ਲੋਕ ਮਿਲਣੀਆਂ

June 24, 2026 06:23 PM
Rozana Sehaj times

 ਜੰਡਿਆਲਾ ਗੁਰੂ/ਅੰਮ੍ਰਿਤਸਰ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸੂਬਾ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਯੋਜਨਾ ਅਧੀਨ ਪੰਜਾਬ ਦੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਭੰਗਵਾਂ, ਸੈਦੋਲੇਹਲ ਅਤੇ ਦਸਮੇਸ਼ ਨਗਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ 1 ਜੁਲਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਕਿਸੇ ਸਿਆਸੀ ਮਕਸਦ ਦੀ ਪੂਰਤੀ ਨਹੀਂ, ਸਗੋਂ ਆਮ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਭਲਾਈ ਦੀ ਬਜਾਏ ਆਪਣੇ ਸਵਾਰਥਾਂ ਨੂੰ ਤਰਜੀਹ ਦਿੱਤੀ, ਜਦਕਿ ਮੌਜੂਦਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਹਰ ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤ ਰਹੀ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਅਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ਦੀਆਂ ਕੀਮਤੀ ਸੰਪਤੀਆਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਿਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਉਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ’ਤੇ ਰੱਖਦਿਆਂ ਇਤਿਹਾਸਕ ਫੈਸਲਾ ਲਿਆ ਹੈ, ਜੋ ਲੋਕ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਮਨਮਾਨੇ ਵਾਧੇ ਨੂੰ ਰੋਕਣ ਲਈ ਇਤਿਹਾਸਕ ਕਦਮ ਚੁੱਕਿਆ ਹੈ। ਸਰਕਾਰ ਵੱਲੋਂ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀ ਫੀਸ ਵਿੱਚ ਵਾਧੇ ਨੂੰ ਨਿਯਮਤ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦਾ ਮਕਸਦ ਸਕੂਲ ਫੀਸਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਮਾਪਿਆਂ ’ਤੇ ਪੈਣ ਵਾਲੇ ਬੇਲੋੜੇ ਆਰਥਿਕ ਬੋਝ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਪੰਜ ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਦਾ ਪੈਸਾ ਹੁਣ ਬਿਹਤਰ ਸਕੂਲਾਂ, ਆਧੁਨਿਕ ਹਸਪਤਾਲਾਂ, ਉੱਚ ਪੱਧਰੀ ਸੜਕਾਂ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦੇ ਰੂਪ ਵਿੱਚ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਸਿਫਾਰਸ਼ ਤੋਂ ਬਿਨਾਂ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਦੇ ਨਾਲ ਹੀ ਮਿਆਦ ਪੁੱਗ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਵਾਸੀਆਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ