Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

June 24, 2026 06:43 PM
Rozana Sehaj times

ਅੰਮ੍ਰਿਤਸਰ :  ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਖੁਦ ਮੌਕੇ 'ਤੇ ਜਾ ਕੇ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪ੍ਰੋਜੈਕਟ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਰੁਕਾਵਟ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਪ੍ਰੋਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ