Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਨਾਮਵਰ ਸ਼ਾਇਰ ਤਰਲੋਚਨ ਮੀਰ ਨੂੰ ਕੀਤਾ ਗਿਆ ਸਨਮਾਨਿਤ

June 24, 2026 06:46 PM
Rozana Sehaj times
 
ਖਨੌਰੀ : ਅੱਜ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੁਲਾ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਤਰਲੋਚਨ ਮੀਰ ਜੀ ਨੂੰ  ਸਨਮਾਨਿਤ ਕੀਤਾ ਗਿਆ। ਸਪੀਕਰ ਹਰਵਿੰਦਰ ਕਲਿਆਣ ਜੀ, ਘਣਸ਼ਾਮ ਅਰੋੜਾ ਜੀ ਅਤੇ ਡਾਕਟਰ ਕੁਲਦੀਪ ਅਗਨੀਹੋਤਰੀ ਜੀ ਵੱਲੋਂ ਦੋ ਲੱਖ ਇਕੱਤੀ ਹਜ਼ਾਰ ਰਕਮ ਦੇ ਨਾਲ਼ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਂਟ ਕੀਤਾ ਗਿਆ। ਇਹ ਮਾਣ ਸਨਮਾਨ ਉਹਨਾਂ ਦੀ 2018 ਵਿੱਚ ਪ੍ਰਕਾਸ਼ਿਤ ਹੋਈ ਪੁਸਤਕ 'ਅੰਤਰ' ਦੇ ਲਈ ਦਿੱਤਾ ਗਿਆ ਹੈ। ਸਪੀਕਰ ਨੇ ਭਾਸ਼ਾ ਤੇ ਸਾਹਿਤ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਹਿਤ ਹੀ ਸਮਾਜ ਨੂੰ ਸੇਧ ਦਿੰਦਾ ਹੈ। ਲੇਖਕ ਦਾ ਵੀ ਹੁੰਦਾ ਹੈ। ਜਿਸ ਸਮਾਜ  ਸਹੀ ਦਿਸ਼ਾ ਅਖਤਿਆਰ ਕਰਦਾ ਹੈ।ਕਿਉਂਕਿ ਸਰਕਾਰ ਨੇ ਤਾਂ ਵਿਕਾਸ ਦੇ ਰਸਤੇ ਉਲੀਕਣੇ ਹੁੰਦੇ ਨੇ ਪਰ ਉਸ ਨੂੰ ਸਹੀ ਸੇਧ ਦੇਣ ਵਿੱਚ ਲੇਖਕਾਂ ਦਾ ਬਹੁਤ ਵੱਡਾ ਯੋਗਦਾਨ ਹੈ ਇਸ ਕਰਕੇ ਲੇਖਕਾਂ ਨੂੰ ਇਸ ਦੇ ਸਮਰਥ ਹੋ ਕੇ ਸਮਾਜ ਦੀ ਰਹਿਨੁਮਾਈ ਕਰਨੀ ਚਾਹੀਦੀ ਹੈ। ਚੰਗੀ ਦਿਸ਼ਾ ਦੇਣੀ ਚਾਹੀਦੀ ਹੈ ਤਾਂ ਸਮਾਜਿਕ ਤਰੁੱਟੀਆਂ ਦੂਰ ਹੋਣ।ਇਸੇ ਤਰ੍ਹਾਂ ਵਿਧਾਇਕ ਅਗਨੀਹੋਤਰੀ ਹੋਰਾਂ ਨੇ ਵੀ ਇਸ ਗੱਲ ਨੂੰ ਦੋਹਰਾਇਆ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ। ਚੰਗੇ ਲੇਖਕ ਹੀ ਸਮਾਜ ਨੂੰ ਨਰੋਏ ਪਾਸੇ ਲੈ ਕੇ ਜਾਂਦੇ ਹਨ ਤੇ ਸਹੀ ਸੇਧ ਦਿੰਦੇ ਹਨ।  ਇਸ ਸ਼ੁਭ ਅਵਸਰ 'ਤੇ ਹਰਿਆਣਾ ਕੇਂਦਰੀ ਪੰਜਾਬੀ ਲੇਖਕ ਸਭਾ,ਪੰਜਾਬੀ ਲੇਖਕ ਸਭਾ ਸਮਾਣਾ, ਪੰਜਾਬੀ ਸਾਹਿਤ ਸਭਾ ਧੂਰੀ, ਨਾਮਵਰ ਸ਼ਾਇਰ ਅਤੇ ਪੱਤਰਕਾਰ ਰਾਜਵਿੰਦਰ ਰੌਂਤਾ ਅਤੇ ਹੋਰ ਮਿੱਤਰ ਪਿਆਰਿਆਂ ਵੱਲੋਂ ਵਧਾਈ ਭੇਜੀ ਗਈ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ