Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਮਾਨ ਸਰਕਾਰ ਨੇ ਪੂਰੇ ਕੀਤੇ : ਬਰਿੰਦਰ ਗੋਇਲ

June 24, 2026 06:50 PM
Rozana Sehaj times
ਖਨੌਰੀ : ਹਲਕਾ ਲਹਿਰਾਗਾਗਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਖਨੌਰੀ ਦੇ ਦੌਰੇ ਦੌਰਾਨ ਵਾਰਡ ਨੰਬਰ 5 ਅਤੇ 6 ਦੀ ਸਾਂਝੀ ਠੇਕੇਦਾਰਾਂ ਵਾਲੀ ਗਲੀ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਭ ਤਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੇ ਕੀਤੇ ਹੀ ਹਨ ਪਰ ਉਨਾਂ ਵਾਅਦਿਆਂ ਤੋਂ ਵੀ ਵੱਧ ਕੇ ਹੁਣ ਹੋਰ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਜਲਦੀ ਹੀ ਖਨੌਰੀ ਵਾਸੀਆਂ ਨੂੰ ਪੀਣ ਵਾਲਾ ਟਰੀਟ ਕੀਤਾ ਪਾਣੀ ਮਿਲਣ ਜਾ ਰਿਹਾ ਹੈ। ਖਨੌਰੀ ਦੀ ਅਨਾਜ਼ ਮੰਡੀ ਦੀਆਂ ਸੜਕਾਂ, ਜੋ ਲੰਮੇ ਸਮੇਂ ਤੋਂ ਟੁੱਟੀਆਂ ਹੋਈਆਂ ਸਨ, ਨੂੰ ਵੀ ਬਹੁਤ ਹੀ ਵਧੀਆ ਮਜ਼ਬੂਤ ਤੇ ਆਧੁਨਿਕ ਤਰੀਕੇ ਨਾਲ ਬਣਾਇਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਰੇਕ ਦੀ ਜੇਬ ਵਿੱਚ 10 ਲੱਖ ਰੁਪਏ ਵਾਲਾ ਇਲਾਜ਼ ਵਾਲਾ ਕਾਰਡ ਹੈ, ਰੱਬ ਕਰੇ ਕਿਸੇ ਨੂੰ ਉਸ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ, ਆਮ ਆਦਮੀ ਪਾਰਟੀ ਵਲੋਂ ਜਿੱਥੇ ਹਰ ਫਰੰਟ ਤੇ ਪੰਜਾਬ ਦੇ ਵਿਕਾਸ ਖੁਸ਼ਹਾਲੀ ਅਤੇ ਅਮਨ ਸ਼ਾਂਤੀ ਦੇ ਏਜੰਡੇ ਤੇ ਗੱਲਬਾਤ ਕੀਤੀ ਜਾਂਦੀ ਹੈ, ਉੱਥੇ ਹੀ ਵਿਰੋਧੀ ਪਾਰਟੀਆਂ "ਆਮ ਆਦਮੀ ਪਾਰਟੀ" ਦੀ ਆਲੋਚਨਾ ਕਰਨ ਤੋਂ ਬਿਨਾਂ ਕੁਝ ਨਹੀਂ ਕਰਦੀਆਂ, ਕਿਉਂਕਿ ਲੋਕਾਂ ਨੇ ਇੰਨਾ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਆਉਣ ਦੇ ਸਪਨੇ ਸੰਜੋਅ ਰਹੀਆਂ ਹਨ,ਪਰ ਇਨਾਂ ਪਾਰਟੀਆਂ ਦੀ ਸਪਨੇ "ਮੁੰਗੇਰੀ ਲਾਲ ਦੇ ਹਸੀਨ ਸਪਨਿਆਂ" ਦੀ ਤਰ੍ਹਾਂ ਹੀ ਚਕਣਾ ਚੂਰ ਹੋ ਜਾਣਗੇ। ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, 65 ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, ਪਿੰਡ ਪਿੰਡ ਸਟੇਡੀਅਮ ਅਤੇ ਲਾਇਬ੍ਰੇਰੀਆਂ ਬਣਾਉਣਾ, ਬਿਨਾਂ ਕਿਸੇ ਜਾਤ ਪਾਤ ਅਤੇ ਧਰਮ ਤੋਂ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ ਕਰਨਾ, ਫਸਲਾਂ ਦੀ ਬਿਜਾਈ ਲਈ ਨਿਰਵਿਗਨ 24 ਘੰਟੇ ਬਿਜਲੀ ਸਪਲਾਈ ਦੇਣਾ ਤੋਂ ਇਲਾਵਾ ਸੂਬੇ ਦੇ ਹਰ ਪਿੰਡ ਅੰਦਰ ਵਿਕਾਸ ਦੇ ਕੰਮ ਜੋਰ ਸ਼ੋਰ ਨਾਲ ਕਰਵਾਉਂਣਾ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ, ਪਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਹਜ਼ਮ ਨਹੀਂ ਹੋ ਰਹੀ। ਲੋਕਾਂ ਨਾਲ ਸੰਵਾਦ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆ। ਆਪ ਆਗੂ ਅਸ਼ੋਕ ਕੁਮਾਰ ਗੋਇਲ ਦੇ ਨੈਨਾ ਫਾਇਨਾਂਸ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਭਾਜਪਾ ਐਸ ਆਈ ਆਰ ਦੀ ਆੜ ਵਿੱਚ ਵੱਡੀ ਗਿਣਤੀ ਵਿਚ ਵੋਟਾਂ ਕੱਟਣ ਦੀ ਫਿਰਾਕ ਵਿਚ ਹੈ ਤੇ ਸਾਡੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ ਤੇ ਇਸ ਲਈ ਲੋਕਾਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ