Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਠੱਗੀ ਕਰਨ ਵਾਲੀ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਰਣ ਸਿੰਘ ਚੱਠਾ

June 24, 2026 06:54 PM
Rozana Sehaj times

ਦਿੜ੍ਹਬਾ ਮੰਡੀ :
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰਣ ਸਿੰਘ ਚੱਠਾ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਵਧ ਰਹੀਆਂ ਠੱਗੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨੌਕਰੀਆਂ ਦਾ ਭਰੋਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਪੁਲਿਸ ਵੱਲੋਂ ਇੱਕ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਉੱਤੇ ਆਪਣੇ ਆਪ ਨੂੰ ਉੱਚ ਅਧਿਕਾਰੀ ਦੱਸ ਕੇ ਲੋਕਾਂ ਨੂੰ ਵੱਖ-ਵੱਖ ਨੌਕਰੀਆਂ ਲਗਵਾਉਣ ਦਾ ਭਰੋਸਾ ਦੇਣ ਅਤੇ ਉਨ੍ਹਾਂ ਤੋਂ ਰਕਮ ਹਾਸਲ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਸਮਾਜ ਸੇਵੀ ਡਾ. ਮਨਮਹਿਕ ਕੌਰ ਅਤੇ ਉਨ੍ਹਾਂ ਦੇ ਕੁਝ ਸਬੰਧੀ ਵੀ ਕਥਿਤ ਤੌਰ ’ਤੇ ਪ੍ਰਭਾਵਿਤ ਹੋਏ ਹਨ। ਰਣ ਸਿੰਘ ਚੱਠਾ ਨੇ ਕਿਹਾ ਕਿ ਜਦੋਂ ਡਾ. ਮਨਮਹਿਕ ਕੌਰ ਨੂੰ ਆਪਣੇ ਨਾਲ ਹੋਈ ਕਥਿਤ ਠੱਗੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਕੋਲ ਪਹੁੰਚ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜਲੰਧਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਔਰਤ ਨੂੰ ਕਾਬੂ ਕੀਤਾ ਅਤੇ ਮਾਮਲੇ ਦੀ ਜਾਂਚ ਉਪਰੰਤ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ।ਕਿਸਾਨ ਆਗੂ ਨੇ ਡਾ. ਮਨਮਹਿਕ ਕੌਰ ਵੱਲੋਂ ਹਿੰਮਤ ਅਤੇ ਜਾਗਰੂਕਤਾ ਦਿਖਾਉਂਦਿਆਂ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਸ ਮਾਮਲੇ ਵਿੱਚ ਡਾ. ਮਨਮਹਿਕ ਕੌਰ ਅਤੇ ਹੋਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਹਿਯੋਗ ਦੇਵੇਗੀ।
ਨੋਟ: ਇਸ ਖ਼ਬਰ ਸਬੰਧੀ ਭੇਜੀ ਗਈ ਫੋਟੋ ਦੀ ਕੈਪਸ਼ਨ।
ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਰਣ ਸਿੰਘ ਚੱਠਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਫੋਟੋ: ਸ਼ੀਤਲ

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ