Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

June 24, 2026 08:07 PM
Rozana Sehaj times
ਚੰਡੀਗੜ੍ਹ : ਪੰਜਾਬ ਰਾਜ ਵਿੱਚ ਭਲਕ  ਤੋਂ (25 ਜੂਨ 2026 ) ਤੋਂ  ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਘਰੋ-ਘਰ ਗਣਨਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓਜ਼ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਰੋ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ।  ਉਨ੍ਹਾਂ ਦੱਸਿਆ ਕਿ 24453 ਬੀ.ਐਲ.ਓਜ਼. ਵਲੋਂ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇ ਪੰਜਾਬ ਰਾਜ ਵਿੱਚ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕਿ 86.02 ਫੀਸਦ ਬਣਦੀ ਹੈ। ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ. ਸਬੰਧੀ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ ,2026 ਤੱਕ ਘਰੋ-ਘਰੀ ਗਣਨਾ,
ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3-8-2026 ਤੋਂ 2-9-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਨਾ ਸਬੰਧੀ ਪੰਜਾਬ ਰਾਜ ਦੇ ਸਮੁੱਚੇ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟਰੇਨਿੰਗ ਦੇਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀਮਤੀ ਮਿਤਰਾ ਨੇ ਸਪੱਸ਼ਟ ਕੀਤਾ ਘਰੋ-ਘਰੀ ਗਣਨਾ ਦੌਰਾਨ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਹੈ  ਤਾਂ ਉਸਨੂੰ  ਇਤਰਾਜ ਅਤੇ ਦਾਅਵਿਆਂ ਦੀ ਪ੍ਰਕਿਰਿਆ ਦੌਰਾਨ ਨੋਟਿਸ ਜਾਰੀ ਹੋਵੇਗਾ, ਜਿਸ ’ਤੇ ਸਬੰਧਤ ਵਿਅਕਤੀ ਮੰਗੇ ਗਏ ਦਸਤਾਵੇਜ਼ ਈਆਰਓ ਨੂੰ ਪੇਸ਼ ਕਰਕੇ ਆਪਣੀ ਵੋਟ ਬਣਵਾਉਣ ਲਈ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਮਲ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਨੇ ਕਿਸੇ ਹੋਰ ਦੇਸ਼ ਦਾ ਪਾਸਪੋਰਟ ਬਣਵਾ ਲਿਆ ਹੈ ਤਾਂ ਉਹ ਭਾਰਤ ਵਿੱਚ ਵੋਟ ਬਣਵਾਉਣ ਦਾ ਹੱਕਦਾਰ ਨਹੀਂ ਹੈ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਦੋ ਥਾਵਾਂ ਤੇ ਵੋਟ ਬਣਾਉਂਦਾ ਹੈ ਜਾਂ ਫਿਰ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈਣ ਦੇ ਬਾਵਜੂਦ ਭਾਰਤ ਵਿੱਚ ਆਪਦੀ ਵੋਟ ਬਣਾਉਂਦਾ ਹੈ ਤਾਂ ਉਸਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਸਆਈਆਰ ਦੀ ਪੂਰੀ ਪ੍ਰਕਿਰਿਆ ਸਬੰਧੀ ਪੰਜਾਬ ਰਾਜ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੀਟਿੰਗ ਕਰਕੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਵੀ ਅਮਲ ਕੀਤਾ ਗਿਆ ਹੈ। ਉਨ੍ਹਾਂ  ਦੱਸਿਆ ਕਿ ਇਹ ਮੀਟਿੰਗ ਰਾਜ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ , ਤਹਿਸੀਲ ਪੱਧਰ ਅਤੇ ਬੀਐਲਓ ਪੱਧਰ ਤੱਕ ਕੀਤੀਆਂ ਗਈਆਂ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਮੂਹ ਈਆਰਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਬੰਧਤ ਖੇਤਰ ਦੇ ਬੀਐਲਓਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ ਅਤੇ ਬੀਐਲਓਜ਼ ਤੋਂ ਫੀਡਬੈਕ ਲੈਣ ਤੋਂ ਇਲਾਵਾਂ ਉਨ੍ਹਾਂ ਦੀਆਂ  ਤਕਨੀਕੀ ਸਮੱਸਿਆਵਾਂ, ਘਰ ਜਾਂ ਵਿਅਕਤੀ ਲੱਭਣ ਵਿੱਚ ਪੇਸ਼ ਆ ਰਹੀ ਸਮੱਸਿਆ ਬਾਰੇ ਜਾਂ ਕਿਸੇ ਵੱਲੋਂ ਦੁਰਵਿਹਾਰ ਕਰਨ ਸਬੰਧੀ ਜਾਣਕਾਰੀ ਲੈਣਗੇ।
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ