Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

June 24, 2026 08:10 PM
Rozana Sehaj times

ਚੰਡੀਗੜ੍ਹ/ਐਸ.ਏ.ਐਸ. ਨਗਰ(ਮੋਹਾਲੀ) : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ। ਇਸ ਮਿਲਣੀ ਵਿੱਚ ਐਸ.ਏ.ਐਸ. ਨਗਰ (ਮੋਹਾਲੀ), ਰੂਪਨਗਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਆਰ.ਕੇ. ਜੈਸਵਾਲ, ਕਮਿਸ਼ਨਰ ਪਟਿਆਲਾ ਡਿਵੀਜ਼ਨ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਜਲੰਧਰ ਵਿਨੇ ਬੁਬਲਾਨੀ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਕੋਮਲ ਮਿੱਤਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਜਨਵਰੀ 2022 ਤੋਂ ਮਈ 2026 ਤੱਕ ਐਨ.ਆਰ.ਆਈ. ਵਿਭਾਗ ਕੋਲ ਕੁੱਲ 26,828 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 25,870 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 1,187 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ 1,451 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਪੰਜਾਬ ਸਰਕਾਰ ਦੀ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਪ੍ਰਤੀ ਗੰਭੀਰਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਦਾ ਨਿਪਟਾਰਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ। ਕੈਨੇਡਾ ਵਿੱਚ ‘ਕੰਟਰੈਕਟ ਮੈਰਿਜ’ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਰਕ ਪਰਮਿਟ ਜਾਂ ਸਥਾਈ ਨਿਵਾਸ (ਪੀ.ਆਰ.) ਹਾਸਲ ਕਰਨ ਦੇ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਅਤੇ ਰਾਸ਼ਟਰੀ ਪੱਧਰ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਕਾਨੂੰਨੀ ਵਿਵਸਥਾ ਸੰਸਦ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਪਰ ਪੰਜਾਬ ਵਿੱਚ ਵੱਧ ਰਹੇ ਅਜਿਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇਸ ਵਿਸ਼ੇ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ