Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ਮਈ ਹੜਤਾਲ : ਮੁਲਾਜ਼ਮਾਂ ਵੱਲੋਂ ਕੰਮ ਬੰਦ ਅੰਦੋਲਨ ਸ਼ੁਰੂ

June 24, 2026 08:33 PM
Rozana Sehaj times

ਦਿੜ੍ਹਬਾ ਮੰਡੀ :
ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ। ਇਸ ਮੌਕੇ ਸੂਬਾ ਪ੍ਰਧਾਨ ਸੁਨੀਲ ਤਰਗੋਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਬਰਾਬਰ ਕੰਮ ਬਰਾਬਰ ਤਨਖਾਹ/ ਬਾਕੀ ਸੂਬਿਆਂ ਦੇ ਮੁਕਾਬਲੇ 5000 ਰੁਪਏ ਘੱਟ ਮਿਲ ਰਹੀ ਤਨਖਾਹ ਵਿੱਚ ਵਾਧਾ, ਨਵਾਂ ਇੰਨਸੈਂਟਿਵ ਪਰ੍ਫਰ੍ਮਾ ਵਾਪਿਸ ਲੈਣਾ,  ਕੇਡਰ ਸਨਕਸ਼ਨ ਅਤੇ ਰੇਗੁਲਰ ਕਰਨਾ , ਲੋਇਲੋਟੀ ਬੋਨਸ ਜ਼ਾਰੀ ਕਰਨਾ, ਤਨਖਾਹ ਵਿੱਚ incentive perform ਮਰਜ ਕਰਨਾ ਆਦਿ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਇਹ ਹੜਤਾਲ / ਸੰਘਰਸ਼ ਐਸੇ ਤਰ੍ਹਾਂ 1 ਜੁਲਾਈ ਤਕ ਜਾਰੀ ਰਹੇਗੀ ਅਤੇ 2 ਜੁਲਾਈ ਨੂੰ ਸੂਬਾ ਪੱਧਰੀ ਧਰਨਾ ਜ਼ਿਲਾ ਸੰਗਰੂਰ , ਮੁੱਖ ਮੰਤਰੀ ਸਾਹਿਬਾਨ ਦੇ ਰਿਹਾਇਸ਼ੀ ਇਲਾਕੇ ਵਿੱਚ ਲਗਾਇਆ ਜਾਵੇਗਾ। ਇਸ ਦੌਰਾਨ ਜੌ ਸਿਹਤ ਸੇਵਾਵਾਂ ਪ੍ਰਭਾਵਿਤ ਹੋਣਗੀਆਂ ਅਤੇ ਮਰੀਜਾਂ ਨੂੰ ਜੌ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਓਸ ਲਈ ਵਿਭਾਗ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਣਗੇ। ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਨੇ ਕਿਹਾ ਕਿ ਅੱਜ ਸੂਬਾ ਪੰਜਾਬ ਦੇ ਹਰ ਜਿਲੇ ਵਿੱਚ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਸਿਵਲ ਸਰਜਨ ਦਫਤਰ ਅੱਗੇ ਧਰਨਾ ਲਗਾਇਆ ਗਿਆ । ਉਹਨਾਂ ਦੱਸਿਆ ਕਿ ਇਹ ਧਰਨਾ ਉਹਨਾਂ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਆਪਣੇ ਹੱਕਾਂ ਦੀ ਪੂਰਤੀ ਲਈ ਲਗਾਇਆ ਹੈ। ਉਹਨਾਂ ਕਿਹਾ ਕਿ ਉਹ ਪੇਂਡੂ ਖੇਤਰਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਹਰ ਤਰਹਾਂ ਦੀ ਕੁਦਰਤੀ ਆਫਤ, ਮਹਾਮਾਰੀ ਸਮੇ ਵੀ ਉਹਨਾਂ ਆਪਣੀ ਜਾਨ ਦੀ ਪਰਵਾਹ ਕੀਤਿਆਂ ਬਿਨਾ ਸਿਹਤ ਸੇਵਾਵਾਂ ਜਾਰੀ ਰੱਖੀਆਂ ਸਨ । ਉਹਨਾਂ ਨੂੰ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਆਂ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਬਾਰੇ ਵਿਭਾਗ ਅਤੇ ਸਰਕਾਰ ਨੂੰ ਬਾਰ-ਬਾਰ ਜਾਣੂ ਕਰਵਾਇਆ ਗਿਆ, ਪਰ ਸਰਕਾਰ ਅਤੇ ਵਿਭਾਗ ਉਹਨਾਂ ਦੀਆਂ ਜਾਇਜ਼ ਮੰਗਾਂ ਅਤੇ ਉਹਨਾਂ ਦੇ ਬਣਦੇ ਹੱਕਾਂ ਨੂੰ ਅਣਗੋਲਿਆਂ ਕਰਦੇ ਹੋਏ ਕੰਮ ਦਾ ਬੋਝ ਹੋਰ ਵਧਾਉਂਦਿਆਂ ਉਹਨਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਸੋ ਉਹਨਾਂ ਨੂੰ ਆਖਰ ਇਹ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ । ਉਨ੍ਹਾਂ ਕਿਹਾ ਕਿ ਉਹ ਪਹਿਲਾਂ ਮਰੀਜ਼ਾਂ ਦੇ ਸਿਹਤ  ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੇ ਵਿੱਚ ਆਉਣ ਵਾਲੇ ਵਿਘਨ ਦੇ ਬਾਰੇ ਸੋਚ ਕੇ ਚੁੱਪ ਸਨ ਪਰ ਹੁਣ ਹੋਰ ਨਹੀਂ । ਇਸ ਮੌਕੇ ਜਿਲੇ ਦੇ ਸਾਰੇ ਕਮਿਊਨਿਟੀ ਹੈਲਥ ਅਫਸਰਾਂ ਨੇ ਇਕੱਠੇ ਹੋ ਕੇ ਨਵੇਂ ਇਨਸੈਂਟੀਵ ਪਰਫੋਰਮੇ ਦੇ ਨਾਮ ਤੇ ਕੱਢੇ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਨੂੰ ਫੂਕ ਕੇ ਰੋਸ ਪ੍ਰਦਰਸ਼ਨ ਜਾਹਿਰ ਕੀਤਾ। ਇਸ ਸਮੇਂ ਸੀ ਐਚ ਓ ਵਲੋਂ ਸਿਵਲ ਸਰਜਨ ਸਾਹਿਬਾਨ ਨੂੰ ਮੰਗ ਪੱਤਰ ਸੌਂਪਿਆ ਗਿਆ।
 
 

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ