Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਸਬੰਧੀ ਗਤੀਵਿਧੀਆਂ ਐੱਸ.ਐਮ.ਓ. ਡਾ. ਅਲਕਜੋਤ ਕੌਰ ਵਲੋਂ ਟੀਕਾਕਰਨ ਕਰਵਾਉਣ ਦੀ ਅਪੀਲ

June 24, 2026 08:41 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਸੀਨੀਅਰ ਮੈਡੀਕਲ ਅਫ਼ਸਰ ਬੂਥਗੜ੍ਹ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਬਲਾਕ ਬੂਥਗੜ੍ਹ ਅਧੀਨ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਐਚ.ਪੀ.ਵੀ. ਟੀਕਾਕਰਨ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇੱਟਾਂ ਦੇ ਭੱਠਿਆਂ, ਓਮੈਕਸ ਦੇ ਉਸਾਰੀ ਸਥਾਨਾਂ ਅਤੇ ਹੋਰ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ ਵਿੱਚ ਜਾ ਕੇ ਯੋਗ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਐਚ.ਪੀ.ਵੀ. ਵੈਕਸੀਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਟੀਮਾਂ ਵੱਲੋਂ ਸਰਵਾਈਕਲ ਕੈਂਸਰ ਦੀ ਰੋਕਥਾਮ ਵਿੱਚ ਐਚ.ਪੀ.ਵੀ. ਟੀਕੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਗਈ। ਡਾ. ਅਲਕਜੋਤ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਕੁੜੀ ਤੱਕ ਐਚ.ਪੀ.ਵੀ. ਵੈਕਸੀਨ ਦੀ ਪਹੁੰਚ ਯਕੀਨੀ ਬਣਾਉਣਾ ਹੈ, ਖਾਸ ਕਰਕੇ ਉਹਨਾਂ ਪਰਿਵਾਰਾਂ ਤੱਕ ਜੋ ਇੱਟਾਂ ਦੇ ਭੱਠਿਆਂ, ਉਸਾਰੀ ਸਥਾਨਾਂ ਅਤੇ ਹੋਰ ਅਸਥਾਈ ਰਿਹਾਇਸ਼ੀ ਖੇਤਰਾਂ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਅਜਿਹੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਆਪਣੀਆਂ ਬੱਚੀਆਂ ਦਾ ਐਚ.ਪੀ.ਵੀ. ਟੀਕਾਕਰਨ ਕਰਵਾ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਬਣਾਉਣ ਵਿੱਚ ਸਹਿਯੋਗ ਦੇਣ। ਇਸ ਮੌਕੇ ਨੋਡਲ ਅਫ਼ਸਰ ਡਾ. ਸਿਮਨ ਢਿੱਲੋਂ, ਡਾ. ਵਿਕਾਸ, ਮਲਟੀਪਰਪਜ਼ ਹੈਲਥ ਵਰਕਰ, ਆਸ਼ਾ ਵਰਕਰਾਂ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ