Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

June 24, 2026 08:48 PM
Rozana Sehaj times


ਚੰਡੀਗੜ੍ਹ : 
ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ *‘ਹੁਨਰ ਵਿਕਾਸ ਪ੍ਰੋਗਰਾਮ’* ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ 'ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ *211 ਬੱਚਿਆਂ (ਯਾਨੀ ਲਗਭਗ 50% ਬੱਚਿਆਂ)* ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ। ਡਾ. ਬਲਜੀਤ ਕੌਰ ਨੇ ਕਿਹਾ, "ਕਿਸੇ ਵੀ ਬੱਚੇ ਦਾ ਭਵਿੱਖ ਕਦੇ ਵੀ ਉਨ੍ਹਾਂ ਹਾਲਾਤਾਂ ਨਾਲ ਤੈਅ ਨਹੀਂ ਹੋਣਾ ਚਾਹੀਦਾ ਜਿਨ੍ਹਾਂ ਕਰਕੇ ਉਸ ਨੂੰ ਚਾਈਲਡ ਕੇਅਰ ਸੰਸਥਾ ਵਿੱਚ ਆਉਣਾ ਪਿਆ। ਇਸ ਉਪਰਾਲੇ ਰਾਹੀਂ ਅਸੀਂ ਬੱਚਿਆਂ ਨੂੰ ਇਹ ਸੁਨੇਹਾ ਦੇ ਰਹੇ ਹਾਂ ਕਿ ਉਨ੍ਹਾਂ ਦਾ ਭਵਿੱਖ ਉਨ੍ਹਾਂ ਦੇ ਬੀਤੇ ਸਮੇਂ (past) ਨਾਲ ਨਹੀਂ, ਸਗੋਂ ਹੁਨਰ, ਮਿਹਨਤ ਅਤੇ ਲਗਨ ਨਾਲ ਬਣੇਗਾ।"
ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਕਿ ਇਸ ਪ੍ਰੋਗਰਾਮ ਵਿੱਚ ਹਰ ਬੱਚੇ ਨੂੰ ਕੇਵਲ ਇੱਕ "ਕੇਸ" ਵਜੋਂ ਨਹੀਂ, ਸਗੋਂ ਪ੍ਰਤਿਭਾ ਅਤੇ ਸਮਰੱਥਾ ਨਾਲ ਭਰਪੂਰ ਬੱਚੇ ਵਜੋਂ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਬੱਚਿਆਂ ਦੀ ਪ੍ਰਾਈਵੇਸੀ, ਮਾਣ-ਸਨਮਾਨ ਅਤੇ ਪਛਾਣ ਦੀ ਪੂਰੀ ਰੱਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਪਬਲਿਕ ਪਲੇਟਫਾਰਮ 'ਤੇ ਇਨ੍ਹਾਂ ਦੇ ਵੇਰਵਿਆਂ ਦਾ ਜ਼ਿਕਰ ਨਹੀਂ ਕੀਤਾ ਜਾਵੇਗਾ। ਤਕਨੀਕੀ ਮੁਹਾਰਤ ਦੇ ਨਾਲ-ਨਾਲ ਇਹ ਪ੍ਰੋਗਰਾਮ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਹੁਨਰ, ਅਨੁਸ਼ਾਸਨ, *ਕਾਰਜ ਨੈਤਿਕਤਾ (work ethics)*, ਟੀਮ ਵਰਕ ਅਤੇ ਜੀਵਨ ਪ੍ਰਤੀ ਇੱਕ ਸਕਾਰਾਤਮਕ ਨਜ਼ਰੀਆ ਵਿਕਸਿਤ ਕਰਨ ਵਿੱਚ ਮਦਦ ਕਰੇਗਾ।
ਮੰਤਰੀ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ। ਵਿਭਾਗ ਦੀ ਕੋਸ਼ਿਸ਼ ਰਹੇਗੀ ਕਿ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਯੋਗ ਸਰਟੀਫਿਕੇਸ਼ਨ, ਪਲੇਸਮੈਂਟ ਸਪੋਰਟ, ਉੱਦਮੀ ਮਾਰਗਦਰਸ਼ਨ ਅਤੇ ਸਿਖਲਾਈ ਤੋਂ ਬਾਅਦ ਦੀ ਦੇਖਭਾਲ (after-care follow-up) ਪ੍ਰਦਾਨ ਕੀਤੀ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਡਲ ਨੂੰ ਹੋਰਨਾਂ ਹੋਮਜ਼ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਕਮਜ਼ੋਰੀ ਤੋਂ ਮੌਕੇ ਵੱਲ, ਨਿਰਭਰਤਾ ਤੋਂ ਆਤਮ-ਨਿਰਭਰਤਾ ਵੱਲ ਅਤੇ ਸੰਸਥਾਗਤ ਦੇਖਭਾਲ ਤੋਂ ਸਾਰਥਕ ਕੈਰੀਅਰ ਵੱਲ ਨਵੇਂ ਰਾਹ ਬਣਾਉਣ ਵਿੱਚ ਸਫ਼ਲ ਹੋ ਸਕੇ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ