Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Malwa

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ ਨਜਾਇਜ਼ ਕਬਜ਼ੇ ਹਟਾਉਣ ਲਈ ਦਿੱਤਾ 3 ਦਿਨਾਂ ਦਾ ਅਲਟੀਮੇਟਮ

June 24, 2026 08:51 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਗਈ, ਜਿਸ ਵਿੱਚ ਸੜਕਾਂ 'ਤੇ ਪਏ ਮਲਬੇ, ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਕੀਤੇ ਗਏ ਨਜਾਇਜ਼ ਕਬਜ਼ਿਆਂ (ਐਨਕਰੋਚਮੈਂਟ), ਨਾਈਟ ਵੈਂਡਿੰਗ ਅਤੇ ਸ਼ਹਿਰ ਵਿੱਚ ਸਰਕਾਰੀ ਪ੍ਰਾਪਰਟੀਆਂ 'ਤੇ ਹੋ ਰਹੀ ਡਿਫ਼ੇਸਮੈਂਟ ਦੇ ਮੁੱਦਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਵੱਖ-ਵੱਖ ਬ੍ਰਾਂਚ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕਾਂ 'ਤੇ ਪਏ ਮਲਬੇ ਅਤੇ ਦੁਕਾਨਦਾਰਾਂ ਵੱਲੋਂ ਕੀਤੀ ਗਈ ਐਨਕਰੋਚਮੈਂਟ ਨੂੰ ਹਟਾਉਣ ਲਈ ਸਬੰਧਤ ਲੋਕਾਂ ਨੂੰ ਸਿਰਫ਼ 3 ਦਿਨਾਂ ਦਾ ਸਮਾਂ ਦਿੱਤਾ ਜਾਵੇ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਮੁਨਿਆਦੀ ਕਰਵਾਈ ਜਾਵੇ। ਦੱਸ ਦੇਈਏ ਕਿ ਰਾਤ ਦੇ ਸਮੇਂ ਹੋਣ ਵਾਲੀ ਨਾਈਟ ਵੈਂਡਿੰਗ ਨੂੰ ਅਨੁਸ਼ਾਸਨ ਵਿੱਚ ਲਿਆਉਣ ਲਈ ਮੇਅਰ ਵੱਲੋਂ ਵਿਸ਼ੇਸ਼ ਨਿਰਦੇਸ਼ ਵੀ ਜਾਰੀ ਕੀਤੇ ਗਏ, ਜਿਸ ਤਹਿਤ ਵੈਂਡਿੰਗ ਲਾਇਸੈਂਸ ਚੈੱਕ ਕੀਤੇ ਜਾਣਗੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਹਰ ਰੇਹੜੀ ਦੇ ਅੱਗੇ ਡਸਟਬੀਨ ਲੱਗਿਆ ਹੋਵੇ। ਕੰਮ ਖ਼ਤਮ ਹੋਣ ਤੋਂ ਬਾਅਦ ਰੇਹੜੀਆਂ ਨੂੰ ਸੜਕ ਜਾਂ ਪਾਰਕਾਂ ਵਿੱਚ ਖੜ੍ਹਾ ਕਰਨ ਦੀ ਬਿਲਕੁਲ ਮਨਾਹੀ ਹੋਵੇਗੀ ਅਤੇ ਜੇਕਰ ਰੇਹੜੀਆਂ ਬੰਦ ਕਰਕੇ ਸੜਕ 'ਤੇ ਪਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਮੀਟਿੰਗ ਦੇ ਅੰਤ ਵਿੱਚ ਮਾਨਯੋਗ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਗਮ ਪ੍ਰਸ਼ਾਸਨ ਨੇ ਪਟਿਆਲਾ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸ਼ਹਿਰ ਵਾਸੀਆਂ ਪਾਸੋਂ ਵੀ ਪੂਰਨ ਸਹਿਯੋਗ ਦੀ ਮੰਗ ਕੀਤੀ।
 
 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ