Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅਜਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ ਦੋ ਡੇਅਰੀਆਂ ’ਤੇ ਛਾਪਾ

June 24, 2026 08:53 PM
Rozana Sehaj times
ਅਜਨਾਲਾ : ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਨਾਲਾ ਵਿੱਚ ਫੂਡ ਸੇਫਟੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਚੋਗਾਵਾਂ ਰੋਡ ਸਥਿਤ ਮਟੀਆ ਡੇਅਰੀ ਅਤੇ ਸਹਾਰਾ ਡੇਅਰੀ ’ਤੇ ਅਚਾਨਕ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਵਿਭਾਗ ਦੀ ਟੀਮ ਨੇ ਡੇਅਰੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਲਈ ਪਨੀਰ, ਦੁੱਧ ਅਤੇ ਦਹੀਂ ਦੇ ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ। ਫੂਡ ਸੇਫਟੀ ਵਿਭਾਗ ਦੀ ਟੀਮ ਨੇ ਡੇਅਰੀਆਂ ਵਿੱਚ ਮੌਜੂਦ ਖਾਦ ਪਦਾਰਥਾਂ ਦੀ ਗੁਣਵੱਤਾ, ਉਨ੍ਹਾਂ ਦੀ ਤਿਆਰੀ ਦੀ ਪ੍ਰਕਿਰਿਆ, ਸਟੋਰੇਜ ਪ੍ਰਬੰਧਾਂ ਅਤੇ ਸਾਫ਼-ਸਫ਼ਾਈ ਦੀ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਜਾਂਚ ਦੌਰਾਨ ਕੁਝ ਥਾਵਾਂ ’ਤੇ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਈਆਂ, ਜਿਸ ਉਪਰੰਤ ਅਧਿਕਾਰੀਆਂ ਨੇ ਡੇਅਰੀ ਮਾਲਕਾਂ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਵਿੱਖ ਵਿੱਚ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ, ਸੰਭਾਲ ਅਤੇ ਵਿਕਰੀ ਦੌਰਾਨ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨਾ ਹਰ ਕਾਰੋਬਾਰੀ ਦੀ ਜ਼ਿੰਮੇਵਾਰੀ ਹੈ। ਲੋਕਾਂ ਤੱਕ ਪਹੁੰਚਣ ਵਾਲੇ ਖਾਦ ਪਦਾਰਥ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਮਿਆਰੀ ਹੋਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਨਾ ਪਹੁੰਚੇ। ਉਨ੍ਹਾਂ ਡੇਅਰੀ ਸੰਚਾਲਕਾਂ ਅਤੇ ਖਾਦ ਪਦਾਰਥਾਂ ਦੇ ਕਾਰੋਬਾਰ ਨਾਲ ਜੁੜੇ ਹੋਰ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਫ਼-ਸਫ਼ਾਈ ਅਤੇ ਫੂਡ ਸੇਫਟੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਦੀ ਕਾਰਵਾਈ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਵਿਭਾਗ ਵੱਲੋਂ ਭਰੇ ਗਏ ਸੈਂਪਲਾਂ ਦੀ ਲੈਬੋਰਟਰੀ ਰਿਪੋਰਟ ਆਉਣ ਤੋਂ ਬਾਅਦ ਜੇਕਰ ਕਿਸੇ ਵੀ ਨਮੂਨੇ ਵਿੱਚ ਗੜਬੜ ਜਾਂ ਮਿਆਰਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਤ ਧਿਰਾਂ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਾਈਟ : ਫੂਡ ਸੇਫਟੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਡਾ. ਰਜਿੰਦਰ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ