Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

June 24, 2026 08:55 PM
Rozana Sehaj times
ਨਵਾਂਸ਼ਹਿਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਐਸ.ਆਈ.ਆਰ ਪ੍ਰੋਗਰਾਮ ਤਹਿਤ ਘਰ-ਘਰ ਸਰਵੇ 25 ਜੂਨ 2026 ਤੋਂ ਜ਼ਿਲ੍ਹੇ ਭਰ ਵਿੱਚ ਸ਼ੁਰੂ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਔਲਖ ਨੇ ਕਿਹਾ ਕਿ ਮਹੀਨਾ ਭਰ ਚੱਲਣ ਵਾਲੀ ਇਸ ਕਵਾਇਦ ਦੌਰਾਨ ਬੂਥ ਲੈਵਲ ਅਫਸਰ ਬੀ.ਐਲ.ਓ ਆਪਣੇ-ਆਪਣੇ ਖੇਤਰ ਦੇ ਹਰ ਘਰ ਵਿੱਚ ਤਿੰਨ ਵਾਰ ਜਾਣਗੇ ਤਾਂ ਜੋ ਕੋਈ ਵੀ ਯੋਗ ਵੋਟਰ ਰੀਵਿਜ਼ਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਹ ਸਰਵੇ 25 ਜੂਨ ਤੋਂ 24 ਜੁਲਾਈ ਤੱਕ ਚੱਲੇਗਾ। ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 2438 ਨੁਮਾਇੰਦਿਆਂ ਨੂੰ ਵੀ ਬੀ.ਐਲ.ਓ ਨਾਲ ਬੂਥ ਲੈਵਲ ਏਜੰਟ ਬੀ.ਐਲ.ਏ ਵਜੋਂ ਜੋੜਿਆ ਗਿਆ ਹੈ। ਉਨ੍ਹਾਂ ਐਸ.ਆਈ.ਆਰ ਦਾ ਸ਼ਡਿਊਲ ਸਾਂਝਾ ਕਰਦਿਆਂ ਦੱਸਿਆ ਕਿ ਸਰਵੇ ਤੋਂ ਬਾਅਦ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਦਾਖਲ ਕੀਤੇ ਜਾ ਸਕਦੇ ਹਨ, ਜਿਸ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਐਸ.ਡੀ.ਐਮ ਐਸ.ਬੀ.ਐਸ. ਨਗਰ ਅਮਨਜੋਤ ਕੌਰ, ਐਸ.ਡੀ.ਐਮ ਬਲਾਚੌਰ ਸੁਨੀਲ ਫੋਗਾਟ ਅਤੇ ਐਸ.ਡੀ.ਐਮ ਬੰਗਾ ਵਿਪਨ ਭੰਡਾਰੀ ਵੀ ਮੌਜੂਦ ਸਨ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ