Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੰਜਾਬ ਐਂਡ ਸਿੰਧ ਬੈਂਕ ਨੇ ਮਨਾਇਆ 119ਵਾਂ ਸਥਾਪਨਾ ਦਿਵਸ, ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ

June 24, 2026 08:58 PM
Rozana Sehaj times
ਅੰਮ੍ਰਿਤਸਰ : ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਦੇ ਮੌਕੇ ਤੇ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੈਂਕ ਦੀ ਚੜ੍ਹਦੀ ਕਲਾ, ਤਰੱਕੀ ਅਤੇ ਸਮੂਹ ਕਰਮਚਾਰੀਆਂ ਦੀ ਖੁਸ਼ਹਾਲੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਮੈਨੇਜਰ ਸਰਦਾਰ ਗੁਰਮੀਤ ਸਿੰਘ ਸਮੇਤ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਹਾਜ਼ਰ ਰਹੇ। ਸੰਗਤ ਨਾਲ ਮਿਲ ਕੇ ਗੁਰਬਾਣੀ ਕੀਰਤਨ ਸਰਵਣ ਕਰਨ ਉਪਰੰਤ ਬੈਂਕ ਦੀ ਲੰਬੀ ਉਮਰ ਅਤੇ ਨਿਰੰਤਰ ਵਿਕਾਸ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਨੇ ਆਪਣੇ 119 ਸਾਲਾਂ ਦੇ ਸਫ਼ਰ ਦੌਰਾਨ ਦੇਸ਼ ਦੀ ਆਰਥਿਕ ਤਰੱਕੀ ਅਤੇ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਬੈਂਕ ਦੀ ਸਫਲਤਾ ਦੇ ਪਿੱਛੇ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਗਾਹਕਾਂ ਦਾ ਭਰੋਸਾ ਮੁੱਖ ਕਾਰਨ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਬੈਂਕ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਹਾਜ਼ਰ ਸੰਗਤ ਅਤੇ ਸਟਾਫ ਮੈਂਬਰਾਂ ਨੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਬੈਂਕ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਤੇ ਚੀਫ ਮੈਨੇਜਰ ਪਰਵੀਨ ਕੁਮਾਰ ਚੰਦਰਪਾਲ ਮਹਿਰਮੀ ਜਤਿੰਦਰ ਅਰੋੜਾ ਸੀਨੀਅਰ ਮੈਨੇਜਰ ਹਰਕੀਰਤ ਸਿੰਘ ਬਜਾਜ ਰਮਨ ਕੁਮਾਰ ਸੁਖਪ੍ਰੀਤ ਸਿੰਘ ਗਗਨਦੀਪ ਸਿੰਘ ਪੀਆਰਓ ਮੋਹਿਤ ਅਰੋੜਾ ਅਨਮੋਲ ਸ਼ਰਮਾ ਪੁਨੀਤ ਬਾਂਸਲ ਰਾਜਬੀਰ ਸਿੰਘ ਸਰਬਜੀਤ ਸਿੰਘ ਸਮੇਤ ਸਟਾਫ ਹਾਜ਼ਰ ਸਨ. 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ