ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ .ਹਿਮਾਂਸ਼ੂ ਅਗਰਵਾਲ ਪਟਿਆਲਾ ਨੇ ਅੱਜ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ 25 ਜੂਨ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੋਟਰ ਤਸਦੀਕ ਪ੍ਰਕਿਰਿਆ ਤੋਂ ਪਹਿਲਾਂ ਮੀਡੀਆ ਨਾਲ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣਾ ਹੈ। ਇਸ ਤਹਿਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾਵੇਗੀ ਅਤੇ ਲੋੜੀਂਦੇ ਦਸਤਾਵੇਜ਼ ਇਕੱਠੇ ਕੀਤੇ ਜਾਣਗੇ। ਉਨ੍ਹਾਂ ਨੂੰ ਐਸ. ਆਈ. ਆਰ.-2026 ਦੀ ਪ੍ਰਕਿਰਿਆ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿੱਚ ਬੀ.ਐਲ.ਓਜ਼ ਅਤੇ ਯੋਗ ਵੋਟਰਾਂ ਦੀ ਸਹਾਇਤਾ ਕਰ ਸਕਣ। ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਪ੍ਰਤੀਨਿਧੀਆਂ ਵੱਲੋਂ ਐਸ.ਆਈ.ਆਰ.-2026 ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਬੀ.ਐਲ.ਓਜ਼ ਅਤੇ ਬੀ.ਐਲ.ਏਜ਼ ਦੀ ਭੂਮਿਕਾ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ। ਉਨ੍ਹਾਂ ਮੀਡੀਆ ਤੋਂ ਅਪੀਲ ਕੀਤੀ ਕਿ ਉਹ ਐਸ.ਆਈ.ਆਰ.-2026 ਸਬੰਧੀ ਸਹੀ ਅਤੇ ਪ੍ਰਮਾਣਿਕ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਚੋਣ ਪ੍ਰਸ਼ਾਸਨ ਦਾ ਸਹਿਯੋਗ ਕਰਨ।