Saturday, May 04, 2024

Chandigarh

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

June 30, 2021 04:00 PM
SehajTimes

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ ਈ-ਪੋਰਟਲ ਤਿਆਰ ਕਰਨ ਦਾ ਆਦੇਸ਼
ਸਰਕਾਰੀ ਕੈਟਲ ਪਾਊਂਡਜ਼ ਦੀ ਸਮਰੱਥਾ ਵਧਾਉਣ ਲਈ ਹੋਰ ਸ਼ੈੱਡ ਬਣਾਉਣ ਲਈ ਵੀ ਕਿਹਾ

ਚੰਡੀਗੜ੍ਹ : ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।  ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋ ਆਪਣੀ ਕਿਸਮ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦਾ ਮਕਸਦ ਅਵਾਰਾ ਪਸ਼ੂਆਂ ਦੇ ਵੱਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਮਰੀਕਾ : ਦੋ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ

 

ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਦੀ ਸਮਰੱਥਾ ਅਤੇ ਸ਼ੈੱਡਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਜਨਤਕ ਥਾਵਾਂ ਅਤੇ ਸੜਕਾਂ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ।  ਸੂਬੇ ਵਿੱਚੋਂ ਅਵਾਰਾ ਪਸ਼ੂਆਂ ਦੇ ਖ਼ਤਰੇ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਸਬੰਧੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।  ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਈ-ਪੋਰਟਲ ਤਿਆਰ ਕਰਨ ਦਾ ਆਦੇਸ਼ ਦਿੱਤਾ, ਜਿਸ 'ਤੇ ਅਵਾਰਾ ਪਸ਼ੂਆਂ ਦੀ ਤਸਵੀਰ (ਜੀਓ-ਟੈਗਿੰਗ) ਅਪਲੋਡ ਕਰਨ ਦੀ ਸਹੂਲਤ 24 ਘੰਟੇ ਉਪਲਬਧ ਹੋਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹਾਲੇ ਮਾਨਸੂਨ ਦੂਰ ਹੈ

 

ਇਹ ਤਸਵੀਰ ਹੈੱਡਕੁਆਰਟਰ 'ਤੇ ਪਹੁੰਚ ਜਾਵੇਗੀ, ਜਿੱਥੋਂ ਇਹ ਤਸਵੀਰ ਆਪਣੇ ਆਪ ਅਵਾਰਾ ਪਸ਼ੂਆਂ ਨੂੰ ਫੜ ਕੇ ਲਿਜਾਣ ਵਾਲੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਜਾਵੇਗੀ। ਅਵਾਰਾ ਪਸ਼ੂ ਸਬੰਧੀ ਜਾਣਕਾਰੀ ਮਿਲਣ 'ਤੇ, ਇਨ੍ਹਾਂ ਨੂੰ ਫੜਨ ਵਾਲੀ ਟੀਮ ਸਾਰੇ ਲੋੜੀਂਦੇ ਸਾਜੋ-ਸਾਮਾਨ ਨਾਲ ਸਬੰਧਤ ਖੇਤਰ ਵਿੱਚ ਜਾਵੇਗੀ ਅਤੇ ਉਸ ਪਸ਼ੂ ਨੂੰ ਨੇੜਲੇ ਕੈਟਲ ਪਾਊਂਡਜ਼ ਵਿੱਚ ਲੈ ਕੇ ਜਾਵੇਗੀ ਅਤੇ ਪਸ਼ੂ ਨੂੰ ਲਿਆਉਣ ਸਬੰਧੀ ਜਾਣਕਾਰੀ ਉਸ ਕੈਂਟਲ ਪਾਊਂਡਜ਼ ਨੂੰ ਚਲਾ ਰਹੇ ਸਰਕਾਰੀ ਜਾਂ ਨਿੱਜੀ ਸੰਸਥਾ ਦੇ ਅਮਲੇ ਨਾਲ ਪਹਿਲਾਂ ਹੀ ਸਾਂਝੀ ਕੀਤੀ ਜਾਵੇਗੀ। ਫੜੇ ਗਏ ਇਸ ਅਵਾਰਾ ਪਸ਼ੂ ਦੀ ਪਸ਼ੂਆਂ ਦੇ ਸਥਾਨਕ ਡਾਕਟਰ ਵੱਲੋਂ ਦੇਖਭਾਲ ਕੀਤੀ ਜਾਵੇਗੀ ਅਤੇ ਪਸ਼ੂ ਦੇ ਢੁਕਵੇਂ ਮੁੜਵਸੇਬੇ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੈਂਟਲ ਪਾਊਂਡਜ਼ ਵਿੱਚ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ।

 

ਸਬੰਧਤ ਅਧਿਕਾਰੀ ਹਰ ਤਸਵੀਰ 'ਤੇ ਕਾਰਵਾਈ ਕਰਨ ਉਪਰੰਤ ਕਾਰਵਾਈ ਰਿਪੋਰਟ ਦੀ ਜਾਣਕਾਰੀ ਮੁੱਖ ਦਫ਼ਤਰ ਨੂੰ ਦੇਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਸਕੱਤਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੇ ਸਾਰੇ 20 ਸਰਕਾਰੀ ਕੈਂਟਲ ਪਾਊਂਡਜ਼ ਵਿੱਚ ਹੋਰ ਸ਼ੈੱਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਸੂਬੇ ਵਿਚ ਬਲਾਕ ਪੱਧਰ 'ਤੇ 5 ਏਕੜ ਰਕਬੇ ਵਿੱਚ ਛੋਟੇ ਕੈਟਲ ਪਾਊਂਡਜ਼ ਖੋਲ੍ਹਣ ਸਬੰਧੀ ਯੋਜਨਾ 'ਤੇ ਕੰਮ ਕਰਨ ਲਈ ਵੀ ਕਿਹਾ। ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 10,024 ਪਸ਼ੂ 20 ਸਰਕਾਰੀ ਕੈਟਲ ਪਾਊਂਡਜ਼ ਵਿੱਚ ਰੱਖੇ ਗਏ ਹਨ, ਜਿਨ੍ਹਾਂ ਵਿੱਚ ਇਸ ਸਮੇਂ ਪਸ਼ੂਆਂ ਲਈ 77 ਸ਼ੈੱਡ ਹਨ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ