Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਪੀ.ਓ. ਸਟਾਫ ਨੇ ਭਗੌੜੇ ਦੋਸ਼ੀ ਨੂੰ ਕੀਤਾ ਕਾਬੂ

June 24, 2026 09:23 PM
Rozana Sehaj times
ਅੰਮ੍ਰਿਤਸਰ : ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੀ.ਓ. (PO) ਸਟਾਫ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਏ.ਐਸ.ਆਈ. ਹਰੀਸ਼ ਕੁਮਾਰ, ਜੋ ਕਿ ਪੀ.ਓ. ਸਟਾਫ ਅੰਮ੍ਰਿਤਸਰ ਦੇ ਇੰਚਾਰਜ ਹਨ, ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਅਕਾਸ਼, ਪੁੱਤਰ ਜਗੀਰ ਸਿੰਘ, ਵਾਸੀ ਬਾਬਾ ਫ਼ਰੀਦ ਨਗਰ, ਘੰਨੂਪੁਰ ਕਾਲੇ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਖਿਲਾਫ ਥਾਣਾ ਛੇਹਰਟਾ ਵਿਖੇ ਮੁਕੱਦਮਾ ਨੰਬਰ 176 ਮਿਤੀ 26-08-2023 (ਧਾਰਾ 380, 457, 34 IPC) ਅਤੇ ਮੁਕੱਦਮਾ ਨੰਬਰ 01 ਮਿਤੀ 01-01-2021 (ਐਕਸਾਈਜ਼ ਐਕਟ) ਦਰਜ ਸਨ। ਦੋਸ਼ੀ ਇਨ੍ਹਾਂ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ 299 CRPC ਤਹਿਤ ਕਾਰਵਾਈ ਕੀਤੀ ਗਈ ਸੀ। ਅੱਜ ਮਿਤੀ 24-06-2026 ਨੂੰ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਹੁਣ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਗ੍ਰਿਫਤਾਰੀ ਨਾਲ ਇਲਾਕੇ ਵਿੱਚ ਅਪਰਾਧਿਕ ਤੱਤਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ