Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

June 24, 2026 09:27 PM
Rozana Sehaj times
 
ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਸਬੰਧ ’ਤੇ ਜਾਗਰੂਕਤਾ ਨਾਟਕ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਨਾਟਕ ਬੀ. ਐੱਸਸੀ ਨਰਸਿੰਗ 5ਵੇਂ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਡਾ. ਵਿਦਿਆ ਸਾਗਰ ਮੈਂਟਲ ਹਸਪਤਾਲ, ਅੰਮ੍ਰਿਤਸਰ ਵਿਖੇ ਪੇਸ਼ ਕੀਤਾ ਗਿਆ। ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨਾਟਕ ’ਚ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵਿਦਿਆਰਥਣ ਗੁਰਅਸੀਸ ਕੌਰ ਨੇ ਨਾਟਕ ਦੇ ਸ਼ੁਰੂਆਤ ’ਚ ਕਿਹਾ ਕਿ ਸਾਨੂੰ ਸਾਡੇ ਆਲੇ-ਦੁਆਲੇ ਦੇ ਲੋਕਾਂ ਦੀ ਮਾਨਸਿਕ ਸਿਹਤ ਬਾਰੇ ਪੁੱਛਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਕਤ ਵਿਦਿਆਰਥਣ ਨੇ ਦੱਸਿਆ ਕਿ ਸਾਨੂੰ ਆਪਣੇ ਸੁਪਨੇ ਜਿੰਦਾ ਰੱਖਣੇ ਚਾਹੀਦੇ ਹਨ ਅਤੇ ਆਪਣੇ ਮਨ ਦੀ ਸਕਾਰਾਤਮਕ ਆਵਾਜ਼ ਨੂੰ ਸੁਣਨਾ ਚਾਹੀਦਾ ਹੈ ਅਤੇ ਮਨ ਦੇ ਵਿਚਾਰਾਂ ਨੂੰ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਕਤ ਹਸਪਤਾਲ ਦੇ ਮੈਡੀਕਲ ਇੰਚਾਰਜ ਸ੍ਰੀਮਤੀ ਚਰਨਜੀਤ ਕੌਰ ਅਤੇ ਡਾ. ਸਵਿੰਦਰ ਸਿੰਘ ਨੇ ਬੱਚਿਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਬਹੁਤ ਸੋਹਣਾ ਨਾਟਕ ਪ੍ਰਦਰਸ਼ਨ ਕਰਨ ’ਤੇ ਵਧਾਈ ਦਿੱਤੀ ਅਤੇ ਇਹ ਨਾਟਕ ਕਾਲਜ ਦੀ ਅਸਿਸਟੈਂਟ ਪ੍ਰੋਫੈਸਰ ਕੰਵਲਜੀਤ ਕੌਰ ਅਤੇ ਕਲੀਨੀਕਲ ਇੰਸਟਰੱਕਟਰ ਦਿਆ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਾਂਹ ਵੀ ਅਜਿਹੇ ਪ੍ਰੋਗਰਾਮ ’ਚ ਹੋਰ ਉਤਸ਼ਾਹਤਾ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
 

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ