Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 25 ਜੂਨ ਨੂੰ: ਹਰਮੀਤ ਸਿੰਘ ਕਾਲਕਾ

June 24, 2026 09:36 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 25 ਜੂਨ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ (ਨਵੀਂ ਦਿੱਲੀ) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਮਲ ਕਰਕੇ ਜ਼ੁਲਮ ਅਤੇ ਤਾਨਾਸ਼ਾਹੀ ਦੇ  ਵਿਰੁਧ ਇਤਿਹਾਸਕ ਸੰਘਰਸ਼ ਲੜਿਆ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 4:00 ਵਜੇ ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਨਾਲ ਹੋਵੇਗੀ। ਇਸ ਉਪਰੰਤ ਸਵੇਰੇ 6:00 ਤੋਂ 8:15 ਵਜੇ ਤੱਕ ਭਾਈ ਜਗਦੀਪ ਸਿੰਘ, ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਵੱਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਜਾਵੇਗਾ। ਸਵੇਰੇ 9:15 ਤੋਂ 10:15 ਵਜੇ ਤੱਕ ਭਾਈ ਸੁਖਵਿੰਦਰ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਬਾਲਾ ਸਾਹਿਬ ਵੱਲੋਂ ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ 10:15 ਤੋਂ 11:15 ਵਜੇ ਤੱਕ ਭਾਈ ਮਨੋਹਰ ਸਿੰਘ, ਭਾਈ ਗੁਰਿੰਦਰ ਸਿੰਘ ਅਤੇ ਭਾਈ ਵਜ਼ੀਰ ਸਿੰਘ, ਹਜ਼ੂਰੀ ਕੀਰਤਨੀਏ ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 11:15 ਵਜੇ ਤੋਂ 12:30 ਵਜੇ ਤੱਕ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਸਮਾਗਮ ਦੀ ਸਮਾਪਤੀ ਅਰਦਾਸ ਨਾਲ ਹੋਵੇਗੀ, ਜਿਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ