Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਇਕਬਾਲ ਸਿੰਘ ਰੋਮਾਣਾ ਨੇ ਮੁੱਖ ਅਫਸਰ ਥਾਣਾ ਸਮਾਲਸਰ ਦਾ ਸੰਭਾਲਿਆ ਅਹੁਦਾ

June 24, 2026 09:38 PM
Rozana Sehaj times

 

ਪੰਜਗਰਾਈਂ ਕਲਾਂ/ਕੋਟਕਪੂਰਾ : ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਧਾਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਅੱਜ ਸਮਾਲਸਰ ਥਾਣੇ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ। ਥਾਣੇ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ ਨੇ ਕਿਹਾ ਕਿ ਇਲਾਕੇ ਵਿੱਚੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦਾ ਖਾਤਮਾ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ। ਥਾਣਾ ਮੁਖੀ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਲਹਿਜੇ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਥਾਣੇ ਦੇ ਸਮੂਹ ਸਟਾਫ਼ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਇਕਬਾਲ ਸਿੰਘ ਰੋਮਾਣਾ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੀ ਨਵੀਂ ਨਿਯੁਕਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ