Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ: ਬਾਬਾ ਦਿਲਬਾਗ ਸਿੰਘ

June 24, 2026 09:41 PM
Rozana Sehaj times

 

ਅੰਮ੍ਰਿਤਸਰ : ਜੱਥਾ ਸਿਰਲੱਥ ਖਾਲਸਾ ਦੇ ਆਗੂ ਬਾਬਾ ਦਿਲਬਾਗ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਾਂ ਨਾਲ ਸੰਬੰਧਿਤ 1956 ਦੇ ਐਕਟ ਵਿੱਚ ਤਬਦੀਲੀ ਕਰਕੇ ਨਵਾਂ ਕਾਨੂੰਨ ਲਿਆਉਣ ਦੀਆਂ ਕੋਸ਼ਿਸ਼ਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਪੰਥ ਦਾ ਇੱਕ ਅਤਿ ਪਵਿੱਤਰ ਅਤੇ ਮਹਾਨ ਅਸਥਾਨ ਹੈ। ਬਾਬਾ ਦਿਲਬਾਗ ਸਿੰਘ ਨੇ ਜ਼ੋਰ ਦਿੱਤਾ ਕਿ ਕਿਸੇ ਵੀ ਪ੍ਰਬੰਧਕੀ ਢਾਂਚੇ ਵਿੱਚ ਤਬਦੀਲੀ ਕਰਨ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਮੂਹ ਸਿੱਖ ਸੰਗਤ ਦੀ ਰਾਏ ਲੈਣੀ ਲਾਜ਼ਮੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਧਾਰਮਿਕ ਸੰਸਥਾਵਾਂ ਦੀ ਆਜ਼ਾਦੀ ਨੂੰ ਕਮਜ਼ੋਰ ਕਰਨ ਵਾਲੇ ਕਿਸੇ ਵੀ ਕਦਮ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ, ਕਿਉਂਕਿ ਇਹ ਸਿੱਖ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਉਣ ਦੇ ਬਰਾਬਰ ਹੈ। ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇੱਕਪੱਖੀ ਤਬਦੀਲੀਆਂ ਦੀ ਪ੍ਰਕਿਰਿਆ ਨੂੰ ਤੁਰੰਤ ਰੋਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਨਹੀਂ ਲੈਣਾ ਚਾਹੀਦਾ ਜੋ ਤਖ਼ਤ ਸਾਹਿਬ ਦੀ ਖੁਦਮੁਖਤਿਆਰੀ ਨੂੰ ਪ੍ਰਭਾਵਿਤ ਕਰਦਾ ਹੋਵੇ। ਸਿੱਖ ਪੰਥ ਆਪਣੇ ਇਤਿਹਾਸਕ ਗੁਰਧਾਮਾਂ ਦੀ ਮਰਯਾਦਾ ਅਤੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ ਅਤੇ ਕਿਸੇ ਵੀ ਕੀਮਤ 'ਤੇ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਨੂੰ ਮਨਜ਼ੂਰ ਨਹੀਂ ਕਰੇਗਾ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ