Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖਾਲਸਾ ਯੂਨੀਵਰਸਿਟੀ ਅਤੇ ਟਾਸਾ ਗਲੋਬਲ ਐਜੂਕੇਸ਼ਨ ਦਰਮਿਆਨ ਹੋਇਆ ਸਮਝੌਤਾ

June 24, 2026 09:50 PM
Rozana Sehaj times
 
ਅੰਮ੍ਰਿਤਸਰ : ਖਾਲਸਾ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮਟਿਡ ਨੇ ਇਕ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ’ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫੀਸ ’ਤੇ ਕਰ ਸਕਣਗੇ। ਜਿਸ ਤੋਂ ਬਾਅਦ ਖਾਲਸਾ ਯੂਨੀਵਰਸਿਟੀ ਵਿਖੇ ਟਾਸਾ ਦਾ ਐਡਮੀਸ਼ਨ ਸੈੱਲ ਸਥਾਪਿਤ ਕੀਤਾ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਰੋਇਲ ਰੋਡਜ਼ ਯੂਨੀਵਰਸਿਟੀ ਕੈਨੇਡਾ ਅਤੇ ਵਿਟਨਬੋਰਗ ਯੂਨੀਵਰਸਿਟੀ ਆਫ਼ ਅਪਲਾਇਡ ਸਾਇੰਸਜ਼, ਨੀਦਰਲੈਂਡ ’ਚ ਪੋਸਟ ਗ੍ਰੈਜੂਏਟ ਅਤੇ ਅੰਡਰ ਗੈ੍ਰਜੂਏਟ ਕੋਰਸ ਕਰਨ ਦੇ ਮੌਕੇ ਦਿੱਤੇ ਜਾਣਗੇ। ਇਸ ਮੌਕੇ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਇਸ ਕਦਮ ਨੂੰ ’ਵਰਸਿਟੀ ਦਾ ਮੀਲ ਪੱਥਰ ਦੱਸਦਿਆਂ ਉਮੀਦ ਜਾਹਿਰ ਕੀਤੀ ਕਿ ਆਉਣ ਵਾਲੇ ਸਮੇਂ ’ਚ ਵਿਦਿਆਰਥੀ ਵਿਸ਼ਵ ਦੀਆਂ ਨਾਮੀ ਯੂਨੀਵਰਸਿਟੀਆਂ ’ਚ ਪੜ੍ਹਾਈ ਕਰ ਸਕਣਗੇ। ਇਸ ਮੌਕੇ ਟਾਸਾ ਦੇ ਐਸੋਸੀਏਟ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਬਰਾੜ ਨੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਇਹ ਸੈੱਲ ’ਵਰਸਿਟੀ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਰਰਾਸ਼ਟਰੀ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਲਾਭ ਉਠਾਉਣ ਲਈ ਇਕ ਮਜ਼ਬੂਤ ਪਲੇਟਫਾਰਮ ਮੁਹੱਈਆ ਕਰੇਗਾ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਸ ਪਹਿਲ ਕਦਮੀ ਦੇ ਨਾਲ ਸਥਾਨਕ ਵਿਦਿਆਰਥੀਆਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ ’ਚ ਦਾਖਲੇ, ਸਕਾਲਰਸ਼ਿਪ ਪ੍ਰੋਗਰਾਮ, ਵਿਦਿਆਰਥੀ ਐਕਸਚੇਜ ਪ੍ਰੋਗਰਾਮ, ਉੱਚ ਸਿੱਖਿਆ ਦੇ ਬੇਹਤਰੀਨ ਮੌਕੇ, ਕਰੀਅਰ ਪ੍ਰੋਗਰਾਮ, ਇੰਟਰਨਸ਼ਿਪ ਅਤੇ ਮਾਰਗਦਰਸ਼ਨ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਐਡੀਮੀਸ਼ਨ ਸੈੱਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਸੰਪਰਕ ਕਰਨ ਅਤੇ ਦਾਖਲਾ ਪ੍ਰੀਕ੍ਰਿਆ ਨੂੰ ਆਸਾਨ ਬਣਾਉਣ ’ਚ ਭੂਮਿਕਾ ਨਿਭਾਏਗਾ। ਇਸ ਮੌਕੇ ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਸਕੂਲ ਆਫ਼ ਲਾਅ ਡਾ. ਜਸਪਾਲ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਅਜੇ ਸਹਿਗਲ, ਡਾ. ਰਮਿੰਦਰ ਕੌਰ, ਡਾ. ਮਨਬੀਰ ਕੌਰ, ਡਾ. ਰਿਤੂ ਧਵਨ ਮੌਜੂਦ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ