ਅੰਮ੍ਰਿਤਸਰ : ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ (ਲਿਟਲ ਵੀਰ) ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਨੇ ਸ਼ਿਰਕਤ ਕੀਤੀ।ਸਥਾਪਨਾ ਦਿਵਸ ਦੇ ਮੌਕੇ ਨੂੰ ਸੇਵਾ ਭਾਵਨਾ ਨਾਲ ਜੋੜਦਿਆਂ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਨੂੰ ਇੱਕ ਠੰਡੇ ਪਾਣੀ ਦੀ ਮਸ਼ੀਨ ਅਤੇ ਦੋ ਵ੍ਹੀਲਚੇਅਰਾਂ ਭੇਟ ਕੀਤੀਆਂ ਗਈਆਂ। ਇਸ ਸੇਵਾ ਭੇਟ ਦਾ ਮਕਸਦ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ।ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਮੈਨੇਜਰ ਸਰਦਾਰ ਗੁਰਮੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੈਂਕ ਸਿਰਫ਼ ਵਿੱਤੀ ਸੇਵਾਵਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਨੇ ਬੈਂਕ ਦੇ 119ਵੇਂ ਸਥਾਪਨਾ ਦਿਵਸ ਦੀਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਵੀ ਦਿੱਤੀਆਂ।ਸਮਾਗਮ ਦੌਰਾਨ ਹਾਜ਼ਰ ਸ਼ਖਸੀਅਤਾਂ ਨੇ ਸਮਾਜ ਸੇਵਾ, ਮਨੁੱਖਤਾ ਦੀ ਭਲਾਈ ਅਤੇ ਲੋਕ ਹਿੱਤ ਲਈ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸਮਾਗਮ ਦੀ ਸਮਾਪਤੀ ਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਇਸ ਮੌਕੇ ਤੇ ਜਗਮੋਹਨ ਸਿੰਘ ਡਾਕਟਰ ਜਗਜੀਤ ਸਿੰਘ ਖਾਲਸਾ ਮੈਨੇਜਰ ਪਰਮਜੀਤ ਸਿੰਘ ਓਂਕਾਰ ਸਿੰਘ ਦਵਿੰਦਰ ਸਿੰਘ ਰਾਜੂ ਹਰਜਿੰਦਰ ਸਿੰਘ ਪ੍ਰਧਾਨ ਗਗਨਦੀਪ ਸਿੰਘ ਦਲਬੀਰ ਸਿੰਘ ਸਮੇਤ ਕਈ ਹੋਰ ਮੈਂਬਰ ਹਾਜ਼ਰ ਸਨ.