Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਖ਼ਾਲਸਾ ਕਾਲਜ ਵਿਖੇ ਬੀ. ਐੱਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

June 24, 2026 09:56 PM
Rozana Sehaj times
 
ਅੰਮ੍ਰਿਤਸਰ : ਖ਼ਾਲਸਾ ਕਾਲਜ ਵਿਖੇ ਬੀ. ਐੱਸਸੀ. ਐਗਰੀਕਲਚਰ ਸਮੈਸਟਰ ਪਹਿਲਾ ਲਈ ਦਾਖ਼ਲਾ ਟੈਸਟ ਮੁਕੰਮਲ ਹੋ ਗਿਆ ਹੈ। ਇਸ ਟੈਸਟ ’ਚ 240 ਸੀਟਾਂ ’ਤੇ ਦਾਖਲੇ ਲਈ ਕਰੀਬ 750 ਵਿਦਿਆਰਥੀਆਂ ਨੇ ਬਿਨੈਪੱਤਰ ਦਾਖਲ ਕੀਤੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ ਦੀ ਐਗਰੀਕਲਚਰ ਦੀ ਡਿਗਰੀ ਪੰਜਾਬ ਦੀ ਸਭ ਤੋਂ ਪੁਰਾਣੀ ਤੇ ਵਿਰਾਸਤੀ ਹੈ। ਉਨ੍ਹਾਂ ਕਿਹਾ ਕਿ ਕਾਲਜ ਨੇ ਐਗਰੀਕਲਚਰ ਵਿਸ਼ੇ ’ਚ ਬੀ. ਐੱਸਸੀ ਦੀ ਡਿਗਰੀ ਲਈ 1931 ’ਚ ਪੰਜਾਬ ਯੂਨੀਵਰਸਿਟੀ ਲਾਹੌਰ, ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਸੀ ਅਤੇ ਉਸ ਤੋਂ ਬਾਅਦ 1971 ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਿਤ ਹੋ ਗਈ। ਉਨ੍ਹਾਂ ਕਿਹਾ ਕਿ ਉਕਤ ਵਿਭਾਗ ਸੰਨ 1961 ਤੋਂ ਕੁਝ ਮਾਸਟਰ ਡਿਗਰੀਆਂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਖੇਤੀਬਾੜੀ ਵਿਭਾਗ ਸਾਂਝੇ ਪੰਜਾਬ ਦਾ ਸੰਨ 1947 ਦੀ ਵੰਡ ਤੋਂ ਪਹਿਲਾਂ ਦਾ ਆਪਣੇ ਸਮਿਆਂ ਦਾ ਇਕ ਨਾਮਵਰ ਵਿਭਾਗ ਹੈ। ਇਹ ਡਿਗਰੀ ਆਈ. ਸੀ. ਏ. ਆਰ ਅਤੇ ਪੰਜਾਬ ਸਟੇਟ ਕੌਂਸਲ ਤੋਂ ਵੀ ਮਾਨਤਾ ਪ੍ਰਾਪਤ ਹੈ। ਵਿਭਾਗ ਮੁਖੀ ਡਾ. ਗੁਰਬਖ਼ਸ ਸਿੰਘ ਅਤੇ ਕੋਆਰਡੀਨੇਟਰ ਡਾ. ਤਮਿੰਦਰ ਸਿੰਘ ਨੇ ਕਿਹਾ ਕਿ ਉਕਤ ਸਮੈਸਟਰ ਲਈ ਦਾਖਲਾ ਟੈਸਟ ਦੇਣ ਵਾਲੇ ਵਿਦਿਆਰਥੀਆਂ ਦਾ ਨਤੀਜਾ ਅਤੇ ਕਾਊਂਸਲਿੰਗ ਦਾ ਸ਼ਡਿਊਲ ਕਾਲਜ ਦੀ ਵੈਬਸਾਈਟ ’ਤੇ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀ. ਐੱਸਸੀ (ਐਗਰੀਕਲਚਰ) ਦੇ ਦਾਖਲਾ ਟੈਸਟ ਸਬੰਧੀ ਕਰੀਬ 784 ਵਿਦਿਆਰਥੀਆਂ ਨੇ ਰੁਚੀ ਲੈਂਦਿਆਂ ਅਪਲਾਈ ਕੀਤਾ ਸੀ ਅਤੇ ਕਾਲਜ ਵੱਲੋਂ ਇਸ ਸਬੰਧੀ ਨਤੀਜਾ ਜਲਦ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਵਿਸ਼ਿਆ ’ਚ ਦਾਖਲੇ ਲਈ ਵਿਦਿਆਰਥੀਆਂ ਵੱਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ. ਐੱਸਸੀ. ਐਗਰੀਕਲਚਰ ਦੇ ਦਾਖਲਾ ਟੈਸਟ ਸਬੰਧੀ ਮਿਤੀ ਦਾ ਵੀ ਜਲਦੀ ਐਲਾਨ ਕੀਤਾ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼