Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ

June 24, 2026 09:59 PM
Rozana Sehaj times

 

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਓਹਨਾ ਦੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਅਤੇ ਐਸ ਪੀ ਸਿਟੀ ਪਲਵਿੰਦਰ ਚੀਮਾ, ਸਿਵਿਲ ਸਰਜਨ ਸ਼ੈਲੀ ਜੇਟਲੀ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਖ਼ਾਸ ਸੂਚਨਾ ਦੇ ਆਧਾਰ ’ਤੇ 12 ਜੂਨ 2026 ਨੂੰ ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਟੀਮ ਨੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਇੱਕ ਡਿਕੋਇ ਆਪ੍ਰੇਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਇਸ ਸਫਲ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਟੀਮ ਦੀ ਸ਼ਲਾਘਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਬਾਲ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ