Sunday, October 26, 2025

Majha

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਪਤਨੀ ਦੀ ਮੌਤ

June 30, 2021 05:27 PM
ਜਗਜੀਤ ਸਿੰਘ ਡੱਲ, ਭੁੱਲਰ
ਖਾਲੜਾ : ਕੌਮੀ ਸ਼ਾਹ ਮਾਰਗ ਤੇ ਪਿੰਡ ਸਰਹਾਲੀ ਕੋਲ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ।  ਸਥਾਨਕ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੈਰਹਾਜ਼ਰੀ ਅਤੇ ਲੇਟ-ਲਤੀਫੀ ’ਤੇ ਹੋਵੇਗੀ ਕਾਰਵਾਈ: ਡਾ. ਔਲਖ

 

ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਨਿਹਾਲਾ ਜੈ ਸਿੰਘ ਆਪਣੀ ਪਤਨੀ ਕਸ਼ਮੀਰ ਕੌਰ ਸਮੇਤ ਮੋਟਰਸਾਈਕਲ ਹੋ ਕੇ ਆਪਣੇ ਸੋਹਰੇ ਪਿੰਡ ਖਾਰਾ ਵਿਖੇ ਆ  ਰਿਹਾ ਸੀ ਤਾ ਜਦੋਂ ਉਹ ਸਰਹਾਲੀ ਤੋਂ ਤਿੰਨ ਕਿਲੋਮੀਟਰ ਦੂਰ ਕੌਮੀ ਸ਼ਾਹ ਮਾਰਗ ਤੇ ਪੈਂਦੇ ਖਾਰੇ ਵਾਲੇ ਪੁਲ ਕੋਲ ਪੁੱਜੇ ਤਾਂ ਆਈ ਟਵੰਟੀ ਕਾਰ ਦੀ ਲਪੇਟ ਵਿੱਚ  ਮੋਟਰਸਾਈਕਲ ਆ ਗਿਆ ਜਿਸ ਦੇ ਚਲਦਿਆਂ ਅਮਰਜੀਤ ਸਿੰਘ ਅਤੇ ਕਸ਼ਮੀਰ ਕੌਰ ਦੀ ਮੌਤ ਹੋ ਗਈ ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

 

ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਤੇ ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ  ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਦੋਂ ਕਿ ਹਾਦਸਾਗ੍ਰਸਤ ਵਾਹਨਾਂ  ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੈ।

ਅਖ਼ਬਾਰ ਪੜ੍ਹ ਲਈ ਲਿੰਕ ਨੂੰ ਕਲਿਕ ਕਰੋ https://www.sehajtimes.com/epaper/

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ