Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਸਫ਼ਾਈ ਸੇਵਕ ਯੂਨੀਅਨ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗੁਲ

June 24, 2026 10:11 PM
Rozana Sehaj times
ਖਰੜ :  ਪੰਜਾਬ ਸਰਕਾਰ ਦੁਆਰਾ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਧਾਂਤਕ ਰੂਪ ਵਿੱਚ ਮੰਨਣ ਦੇ ਬਾਵਜੂਦ ਲਾਗੂ ਨਾ ਕੀਤੇ ਜਾਣ ਦੇ ਰੋਸ ਵਿੱਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਅੱਜ ਸਥਾਨਕ ਨਗਰ ਕੌਂਸਲ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਹਜ਼ਾਰਾਂ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪ੍ਰਸ਼ਾਸਨ ਵੱਲੋਂ ਕੈਬਨਿਟ ਸਬ ਕਮੇਟੀ ਨਾਲ ਦੋ ਜੁਲਾਈ ਦੀ ਮੀਟਿੰਗ ਤੈਅ ਕਰਵਾਉਣ ਉਪਰੰਤ ਜਥੇਬੰਦੀ ਵੱਲੋਂ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਵਾਉਣ ਸਮੇਂ ਪੰਜਾਬ ਸਰਕਾਰ 20 ਜੂਨ ਤੱਕ ਇਹਨਾਂ ਦੀਆਂ ਮੰਗਾਂ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਦੋ ਜੁਲਾਈ ਦੀ ਮੀਟਿੰਗ ਵਿੱਚ ਉਹਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 8 ਜੁਲਾਈ ਤੋਂ ਸਫ਼ਾਈ ਦਾ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ।ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਫਤਿਹ ਚੰਦ,  ਸੋਮਨਾਥ ਚੌਂਬੜ, ਸੰਜੀਵ ਰੱਤੀ, ਰਜਿੰਦਰ ਕੁਮਾਰ ਤੇ ਮੀਤ ਪ੍ਰਧਾਨ ਹੰਸ ਰਾਜ, ਪ੍ਰਵੀਨ ਕੁਮਾਰ ਨੇ ਕਿਹਾ ਕਿ ਆਊਟਸੋਰਸ ਤੇ ਠੇਕਾ ਮੁਲਾਜਮਾਂ ਨੂੰ ਪੱਕੇ ਰੁਜ਼ਗਾਰ ਤੋਂ ਵਾਂਝਾ ਰੱਖਣ, ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਹੋਣ ਅਤੇ ਹੱਕ ਮੰਗਦੇ ਲੋਕਾਂ ਉੱਤੇ ਜ਼ਬਰ ਕਰਨ ਦੇ ਮਾਮਲੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚਕਾਰ ਕੋਈ ਮੱਤਭੇਦ ਨਹੀਂ। ਇਸ ਲਈ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਸਰਕਾਰ ਦੇ ਜ਼ਬਰ ਦਾ ਟਾਕਰਾ ਕਰਨ ਲਈ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕਰਨ ਯਤਨਸ਼ੀਲ ਰਹਿਣਗੇ। 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ