ਖਰੜ : ਖਾਨਪੁਰ ਸਥਿਤ ਅੰਬਿਕਾ ਗ੍ਰੀਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਪ੍ਰਤੀਨਿਧੀ ਮੰਡਲ ਐਸਡੀਐਮ ਖਰੜ ਨਾਲ ਮੁਲਾਕਾਤ ਕਰਕੇ ਕਾਲੋਨੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ। ਸੋਸਾਇਟੀ ਵੱਲੋਂ ਕਾਲੋਨੀ ਵਿੱਚ ਸੀਵਰੇਜ ਦੀ ਸਮੱਸਿਆ, ਟੁੱਟੀਆਂ ਸੜਕਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਘਾਟ ਅਤੇ ਕਾਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ।ਸੋਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਪਹਿਲਾਂ ਵੀ ਨਗਰ ਕੌਂਸਲ ਖਰੜ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਹੋਈ। ਪ੍ਰਤੀਨਿਧੀ ਮੰਡਲ ਨੇ ਐਸਡੀਐਮ ਨੂੰ ਮਾਮਲੇ ਵਿੱਚ ਦਖ਼ਲ ਦੇ ਕੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਦੀ ਮੰਗ ਕੀਤੀ।ਇਸ ਦੌਰਾਨ ਨਗਰ ਕੌਂਸਲ ਖਰੜ ਦੇ ਕਾਰਜਕਾਰੀ ਅਧਿਕਾਰੀ (ਈਓ) ਨਾਲ ਵੀ ਮੁਲਾਕਾਤ ਹੋਈ। ਈਓ ਸਾਹਿਬ ਨੇ ਭਰੋਸਾ ਦਿਵਾਇਆ ਕਿ ਕਾਲੋਨੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਸੀਵਰੇਜ ਲਾਈਨ ਨੂੰ ਲੈ ਕੇ ਖਾਨਪੁਰ ਦੇ ਕੁਝ ਲੋਕਾਂ ਵੱਲੋਂ ਇਤਰਾਜ਼ ਕੀਤਾ ਗਿਆ ਹੈ, ਜਿਸ ਸਬੰਧੀ ਜਲਦ ਹੀ ਸੰਬੰਧਿਤ ਧਿਰਾਂ ਦੀ ਮੀਟਿੰਗ ਬੁਲਾਈ ਜਾਵੇਗੀ ਅਤੇ ਆਪਸੀ ਸਹਿਮਤੀ ਨਾਲ ਸਮੱਸਿਆ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।