Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿਧਾਇਕ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕ ਅਰਪਿਤ

June 24, 2026 10:19 PM
Rozana Sehaj times
 
ਪਟਿਆਲਾ : ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ 22 ਨੰਬਰ ਫਾਟਕ ਪੁਲ ਦੇ ਹੇਠਾਂ ਵਰਮਾ ਬੇਕਰੀ ਕੋਲ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ