ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਹਰੇਕ ਵਿਭਾਗ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਨਾਉਣ। ਉਹਨਾ ਇਸ ਮੌਕੇ ਪੋਲੀਓ ਜਾਗਰੂਕਤਾ ਦਾ ਇਕ ਪੋਸਟਰ ਵੀ ਜਾਰੀ ਕੀਤਾ। ਅਨੁਪ੍ਰਿਤਾ ਜੌਹਲ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਾ ਯਕੀਨੀ ਬਣਾਇਆ ਜਾਵੇ। ਕੋਈ ਵੀ ਬੱਚਾ ਪੋਲੀਓ ਬੂੰਦਾ ਤੋ ਵਾਂਝਾਂ ਨਾ ਰਹਿ ਜਾਵੇ। ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਸ਼ੈਲੀ ਜੇਟਲੀ ਨੇ ਦੱਸਿਆ ਕਿ ਪੱਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਬੂਥ ਸਥਾਪਿਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਅੱਗੋਂ ਦੱਸਿਆ ਕਿ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਉਣ ਲਈ ਮੋਬਾਇਲ ਟੀਮਾਂ ਅਤੇ ਟਰਾਂਜ਼ਿਟ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਨਿਯੂਕਤ ਕੀਤੇ ਗਏ ਹਨ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਣ ਅਫਸਰ ਕੁਸ਼ਲਦੀਪ ਗਿੱਲ, ਸਮੂਹ ਐਸ ਐਮ ਓਜ਼ , ਡੀ ਡੀ ਪੀ ਓ ਪਰਦੀਪ ਗਿੱਲ, ਏ ਐੱਫ ਐਸ ਓ ਮੰਨੂ ਲਟਾਵਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।