Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਅਸ਼ੋਕ ਕੁਮਾਰ ਗੋਇਲ ਨੂੰ ਬਣਾਇਆ ਗਿਆ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ

June 24, 2026 10:36 PM
Rozana Sehaj times

 

ਖਨੌਰੀ : ਅਸ਼ੋਕ ਕੁਮਾਰ ਗੋਇਲ ਨੂੰ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਅਸ਼ੋਕ ਕੁਮਾਰ ਗੋਇਲ ਦੇ ਪ੍ਰਧਾਨ ਚੁਣੇ ਜਾਣ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਸਹਾਰਾ ਟਰੱਸਟ ਦੇ ਇਸ ਤੋਂ ਪਹਿਲਾਂ ਰਹੇ ਪ੍ਰਧਾਨ ਜੋਰਾ ਸਿੰਘ ਉਪਲ ਵੱਲੋਂ ਉਨਾਂ ਦਾ  ਪ੍ਰਧਾਨ ਬਣਨ ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਕਮਲੇਸ਼ ਗੋਇਲ,  ਪਵਨ ਕੁਮਾਰ ਸ਼ਰਮਾ, ਸੱਜਣ ਕੁਮਾਰ ਸ਼ਰਮਾ, ਸੰਜੀਵ ਕੁਮਾਰ ਗੋਇਲ, ਜਸਵੀਨ ਚੋਪੜਾ, ਕੁਲਭੂਸ਼ਨ ਆਦਿ ਸਮੇਤ ਹੋਰ ਵੀ ਸਹਾਰਾ ਟਰੱਸਟ ਦੇ ਮੈਂਬਰ ਮੌਜੂਦ ਸਨ। ਨਵੇਂ ਬਣੇ ਪ੍ਰਧਾਨ ਅਸ਼ੋਕ  ਕੁਮਾਰ ਗੋਇਲ ਨੇ ਪ੍ਰਧਾਨ ਬਣਨ ਉਪਰੰਤ ਕਿਹਾ ਕਿ ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਉਂਦੇ ਹੋਏ ਸਹਾਰਾ ਟਰੱਸਟ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਸਮਾਜ ਸੇਵਾ ਦੇ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਅਸ਼ੋਕ ਕੁਮਾਰ ਗੋਇਲ ਪਹਿਲਾਂ ਵੀ ਕਈ ਵਾਰ ਇਸ ਸਹਾਰਾ ਟਰਸਟ ਖਨੌਰੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨਾਂ ਦੀ ਪ੍ਰਧਾਨਗੀ ਵਿੱਚ ਸਹਾਰਾ ਟਰੱਸਟ ਨੇ ਕਈ ਅਹਿਮ ਸੇਵਾ ਵਾਲੇ ਕੰਮ ਕੀਤੇ ਹਨ। ਉਨਾਂ ਦੀ ਪ੍ਰਧਾਨਗੀ ਵਿੱਚ ਹੀ  ਭਾਖੜਾ ਨਹਿਰ ਵਿੱਚ ਡਿੱਗੇ ਲੋਕਾਂ ਦੀਆਂ ਲਾਸ਼ਾਂ ਲੱਭਣ ਲਈ ਆਉਂਦੇ ਉਹਨਾਂ ਦੇ ਵਾਰਸਾਂ ਦੇ ਰਾਤ ਨੂੰ ਰਹਿਣ ਅਤੇ ਆਰਾਮ ਕਰਨ ਲਈ ਭਾਖੜਾ ਨਹਿਰ ਮੋੜ ਤੇ ਪੁਲਿਸ ਥਾਣਾ ਖਨੌਰੀ ਕੋਲ ਇੱਕ ਸੁੰਦਰ ਇਮਾਰਤ ਬਣਾਈ ਗਈ ਹੈ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਵੀ ਕੀਤੇ ਗਏ ਹਨ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ