Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ

June 24, 2026 10:45 PM
Rozana Sehaj times

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ
ਬੰਗਾ 
 : 
ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵਿਖੇ ਅੱਜ ਬੈਂਕ ਦਾ 119ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਬੈਂਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਮਰੀਜ਼ਾਂ ਦੀ ਸਹੂਲਤ ਲਈ ਦੋ ਵ੍ਹੀਲ ਚੇਅਰਾਂ ਭੇਟ ਕੀਤੀਆਂ ਗਈਆਂ। ਬੈਂਕ ਦੇ ਮੈਨੇਜਰ ਸ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਾਲ 1908 ਵਿੱਚ ਭਾਈ ਵੀਰ ਸਿੰਘ, ਸਰ ਸੁੰਦਰ ਸਿੰਘ ਮਜੀਠੀਆ ਅਤੇ ਸ. ਤਰਲੋਚਨ ਸਿੰਘ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਬੈਂਕ ਆਪਣੇ 119ਵੇਂ ਸਥਾਪਨਾ ਦਿਵਸ ਮੌਕੇ ਸਮਾਜ ਸੇਵਾ ਦੇ ਉਦੇਸ਼ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮਰੀਜ਼ਾਂ ਦੀ ਸਹੂਲਤ ਲਈ ਇਹ ਵ੍ਹੀਲ ਚੇਅਰਾਂ ਭੇਟ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੈਂਕ ਦੇ ਰਿਜਨਲ ਮੈਨੇਜਰ ਸ੍ਰੀ ਧਰਿੰਦਰ ਵਿਕਰਮ ਸਿੰਘ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਹੈ। ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ  ਨੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲਈ ਦੋ ਵ੍ਹੀਲ ਚੇਅਰਾਂ ਭੇਟ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਦਾ ਹਾਰਦਿਕ ਧੰਨਵਾਦ ਕਰਦੇ  ਕਿਹਾ ਕਿ ਇਹ ਵੀਲ ਚੇਅਰਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੋਣਗੀਆਂ । ਇਸ ਮੌਕੇ ਬੈਂਕ ਨੂੰ 119ਵੇਂ ਸਥਾਪਨਾ ਦਿਵਸ ਦੀਆਂ ਮੁਬਾਰਕਾਂ ਵੀ ਦਿੱਤੀਆਂ  ਅਤੇ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਆਪਣੇ ਗਾਹਕਾਂ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਬੈਂਕਿੰਗ ਸਹੂਲਤਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸ. ਕਮਲਜੀਤ ਸਿੰਘ ਬੈਂਕ ਅਫਸਰ, ਮੈਡਮ ਸੋਨੂੰ ਚੌਧਰੀ ਬੈਂਕ ਅਫਸਰ, ਸ੍ਰੀ ਦੀਪਕ ਕੁਮਾਰ ਕੈਸ਼ੀਅਰ, ਸ੍ਰੀ ਸਤਿੰਦਰ ਕੁਮਾਰ, ਮੈਡਮ ਕ੍ਰਿਸ਼ਨਾ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਮੈਡਮ ਜੋਤੀ ਭਾਟੀਆ ਓ.ਪੀ.ਡੀ. ਇੰਚਾਰਜ ਅਤੇ ਜੋਗਾ ਰਾਮ ਹਾਊਸ ਕੀਪਿੰਗ ਇੰਚਾਰਜ ਵੀ ਹਾਜ਼ਰ ਸਨ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ