Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਨੇ ਚੰਡੀਗੜ੍ਹ ਧਰਨੇ ਨੂੰ ਲੈਕੇ ਕੀਤੀ ਵਿਚਾਰ ਚਰਚਾ 

June 25, 2026 04:45 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਅਤੇ ਵਧ ਰਹੀ ਮਹਿੰਗਾਈ ਦੇ ਖਿਲਾਫ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਵਿਚਾਰ ਚਰਚਾ ਕੀਤੀ। ਵੀਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕੇਂਦਰ ਵਿਚਲੀ ਭਾਜਪਾ ਹਕੂਮਤ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕਰ ਰਹੀ ਹੈ ਅਜਿਹਾ ਵਰਤਾਰਾ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਲਈ ਘਾਤਕ ਸਿੱਧ ਹੋਵੇਗਾ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਦੇਸ਼ ਅੰਦਰ ਮਹਿੰਗਾਈ ਦਿਨ ਬ ਦਿਨ ਵਧਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਕੇ ਅਮਰੀਕਾ ਨਾਲ ਵਪਾਰ ਸਮਝੌਤੇ ਤੋਂ ਪਿੱਛੇ ਹਟਣ ਅਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਜਾਵੇਗੀ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਚੰਡੀਗੜ੍ਹ ਧਰਨੇ ਨੂੰ ਸਫਲ ਬਣਾਉਣ ਲਈ 28 ਅਤੇ 29 ਜੂਨ ਨੂੰ ਸੰਗਰੂਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਅੰਦਰ ਮੋਟਰਸਾਈਕਲ ਮਾਰਚ ਕੀਤੇ ਜਾਣਗੇ। ਮੀਟਿੰਗ ਵਿੱਚ ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ, ਰਾਮ ਸਿੰਘ ਨੰਗਲਾ, ਸੁਖਦੇਵ ਸਿੰਘ ਕੜੈਲ, ਰਾਮ ਸ਼ਰਨ ਸਿੰਘ ਉਗਰਾਹਾਂ, ਹਰਬੰਸ ਸਿੰਘ ਲੱਡਾ, ਰਣਜੀਤ ਸਿੰਘ ਲੌਂਗੋਵਾਲ, ਜਸਵੀਰ ਸਿੰਘ ਗੱਗੜਪੁਰ, ਜਗਦੀਪ ਸਿੰਘ ਮਹਿਲਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਆਦਿ ਹਾਜਰ ਸਨ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ