Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Malwa

ਸਨੌਰ ਵਿੱਚ ਜਸਵਿੰਦਰ ਸਿੰਘ ਕਾਕਾ ਵੱਲੋਂ ਆਸ਼ਾ ਵਰਕਰਾਂ ਦੇ ਹੱਕਾਂ ਦੀ ਹਿਮਾਇਤ

June 25, 2026 06:08 PM
Rozana Sehaj times

ਸਨੌਰ : ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਨੇ ਆਸ਼ਾ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਕੋਵਿਡ ਮਹਾਂਮਾਰੀ ਤੋਂ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੇ ਭੱਤਿਆਂ ਵਿੱਚ ਕਟੌਤੀ ਕਰਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਸਵਿੰਦਰ ਸਿੰਘ ਕਾਕਾ ਜਵੈਲਰ ਨੇ ਕਿਹਾ ਕਿ ਜੇਕਰ ਹਜ਼ਾਰਾਂ ਮਹਿਲਾਵਾਂ ਨੂੰ ਸੜਕਾਂ ’ਤੇ ਉਤਰ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਹਰ ਵਰਗ ਆਪਣੇ ਹੱਕਾਂ ਲਈ ਧਰਨੇ ਲਗਾਉਣ ਲਈ ਮਜਬੂਰ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਸ਼ਾ ਵਰਕਰਾਂ ਦੇ ਭੱਤੇ ਤੁਰੰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਦਾ ਵੀ ਜਲਦ ਹੱਲ ਕੀਤਾ ਜਾਵੇ। ਕਾਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਰਮਚਾਰੀਆਂ ਅਤੇ ਮਹਿਲਾ ਵਰਕਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।

 

Have something to say? Post your comment

More in Malwa

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ