Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੋਟਰਸਾਇਕਲਾਂ ਦੀ ਟੱਕਰ 'ਚ ਇੱਕ ਦੀ ਮੌਤ, ਦੂਜਾ ਗੰਭੀਰ ਜਖਮੀ

June 25, 2026 06:10 PM
Rozana Sehaj times

 

ਸੁਨਾਮ :  ਮੋਟਰਸਾਇਕਲਾਂ ਦੀ ਸਿੱਧੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਗੰਭੀਰ ਜਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪਿੰਡ ਸ਼ੇਰੋਂ ਵਜੋਂ ਹੋਈ ਹੈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਉਂਕਾਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਨੇੜਲੇ ਪਿੰਡ ਸ਼ੇਰੋਂ ਦਾ ਨੌਜਵਾਨ ਅਰਸ਼ਦੀਪ ਸਿੰਘ ਆਪਣੇ ਇਕ ਦੋਸਤ ਨਾਲ ਮੋਟਰਸਾਇਕਲ ਤੇ ਅੰਮ੍ਰਿਤਸਰ ਸਾਹਿਬ ਤੋਂ ਆ ਰਹੇ ਦੋਸਤ ਨੂੰ ਲੈਣ ਲਈ ਫਲਾਈ ਓਵਰ ਬ੍ਰਿਜ ਹੇਠ ਦੀ ਸੁਨਾਮ ਰੇਲਵੇ ਸਟੇਸ਼ਨ ਤੇ ਜਾ ਰਿਹਾ ਸੀ।ਇਸ ਦੌਰਾਨ ਅੱਗਿਉਂ ਆ ਰਹੇ ਤਿੰਨ ਨੌਜਵਾਨਾਂ ਦੇ ਮੋਟਰਸਾਇਕਲ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਆਪਸ ਵਿਚ ਦੋਵੇਂ ਮੋਟਰਸਾਇਕਲਾਂ ਦੀ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਨੌਜਵਾਨ ਅਰਸ਼ਦੀਪ ਸਿੰਘ (21) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰੋਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਅੱਗਿਉਂ ਆ ਰਿਹਾ ਮੋਟਰਸਾਇਕਲ ਸਵਾਰ ਗੁਰਵਿੰਦਰ ਸਿੰਘ ਪੁੱਤਰ ਸਿਉਪਾਲ ਸਿੰਘ ਪਿੰਡ ਨਮੋਲ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਵੱਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ