Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

June 25, 2026 08:46 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਧੀ ਆਪਣੇ ਘਰੋਂ ਵਿਦਾ ਹੋਵੇ, ਤਾਂ ਉਸ ਦੇ ਮਾਪਿਆਂ ਦੇ ਚਿਹਰੇ 'ਤੇ ਚਿੰਤਾ ਦੀ ਬਜਾਏ ਸੁਖਾਲੇਪਣ ਦੀ ਮੁਸਕਰਾਹਟ ਹੋਵੇ। ਇਸੇ ਲਈ ਇਹ ਰਾਸ਼ੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ, ਪੂਰੀ ਪਾਰਦਰਸ਼ਤਾ ਨਾਲ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।" ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ। ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ