Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

June 25, 2026 08:52 PM
Rozana Sehaj times

ਅੰਮ੍ਰਿਤਸਰ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ); ਅਨੀਕੇਤ ਸਹੋਤਾ (21) ਨਿਵਾਸੀ ਰਾਮ ਨਗਰ ਕਾਲੋਨੀ (ਅੰਮ੍ਰਿਤਸਰ); ਪ੍ਰਭਜੀਤ ਸਿੰਘ ਉਰਫ਼ ਪ੍ਰਭ (26) ਨਿਵਾਸੀ ਗੁਮਟਾਲਾ ਕਾਲੋਨੀ (ਅੰਮ੍ਰਿਤਸਰ); ਰਾਜਬੀਰ ਸਿੰਘ ਉਰਫ਼ ਆਰੀਅਨ (22) ਨਿਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ, ਜਿਨ੍ਹਾਂ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9ਐਮਐਮ ਉਜ਼ੀ (ਯੂ.ਜੈਡ.ਆਈ.) ਸਬ-ਮਸ਼ੀਨ ਗਨ (ਇਟਲੀ ਦੀ ਬਣੀ,) ਇੱਕ ਗੱਫਾਰ ਸਬ-ਮਸ਼ੀਨ ਸਕਿਓਰਿਟੀ ਗਨ (9ਐਮਐਮ ਆਟੋਮੈਟਿਕ), 9ਐਮਐਮ ਦੇ 4 ਗਲਾਕ (ਗਲੌਕ) ਪਿਸਤੌਲ (ਆਸਟਰੀਆ ਦੇ ਬਣੇ,), ਇੱਕ 9ਐਮਐਮ ਜ਼ਿਗਾਨਾ ਸਪੋਰਟ ਪਿਸਤੌਲ, ਇੱਕ ਕੋਲਡ ਕਿੰਗ ਕਮਾਂਡੋ ਸੈਮੀ-ਆਟੋਮੈਟਿਕ ਪਿਸਤੌਲ (.30 ਬੋਰ), ਇੱਕ ਸਕਾਰਪੀਅਨ ਜ਼ਿਗਾਨਾ ਤਿਸਾਸ ਤੁਰਕੀ ਪਿਸਤੌਲ (.30 ਬੋਰ) ਅਤੇ ਇੱਕ ਹੋਰ .30 ਬੋਰ ਪਿਸਤੌਲ ਸ਼ਾਮਲ ਹਨ। ਹਥਿਆਰ, ਨਸ਼ੀਲੇ ਪਦਾਰਥ ਅਤੇ ਹਵਾਲਾ ਰਾਸ਼ੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਵਿਦੇਸ਼ਾਂ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਕਤ ਨੈੱਟਵਰਕ ਨੂੰ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਨੈੱਟਵਰਕ ਵਿੱਤੀ ਲੈਣ-ਦੇਣ ਲਈ ਵੱਖ-ਵੱਖ ਥਾਵਾਂ ਤੋਂ ਹਵਾਲਾ ਚੈਨਲਾਂ ਦੀ ਵਰਤੋਂ ਕਰ ਰਿਹਾ ਸੀ। ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ੀ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਸੂਚਨਾ ਦੇ ਆਧਾਰ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਇੱਕ ਆਪ੍ਰੇਸ਼ਨ ਚਲਾਇਆ, ਜਿਸ ਦੌਰਾਨ ਮੁਲਜ਼ਮ ਜਸਪ੍ਰੀਤ ਉਰਫ਼ ਕਾਲੂ ਨੂੰ ਇੱਕ ਨਾਬਾਲਗ ਵਿਅਕਤੀ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਹੋਰ ਬਾਰੀਕੀ ਨਾਲ ਜਾਂਚ ਕਰਦਿਆਂ, ਜਸਪ੍ਰੀਤ ਉਰਫ਼ ਕਾਲੂ ਦੇ ਖੁਲਾਸਿਆਂ ਦੇ ਆਧਾਰ 'ਤੇ ਇਸ ਮਾਡਿਊਲ ਦੇ ਦੋ ਹੋਰ ਮੈਂਬਰਾਂ—ਗੋਪਾਲ ਉਰਫ਼ ਗੌਰਵ ਅਤੇ ਅਨੀਕੇਤ ਸਹੋਤਾ ਨੂੰ 4.8 ਕਿੱਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਅੱਗੇ ਦੀ ਪੁੱਛਗਿੱਛ ਦੌਰਾਨ ਪੁਲਿਸ ਇੱਕ ਹੋਰ ਮੁਲਜ਼ਮ ਜਗਜੀਤ ਉਰਫ਼ ਜੱਗੀ ਤੱਕ ਪਹੁੰਚੀ, ਜੋ ਅਫ਼ਗਾਨ ਨਾਗਰਿਕ ਹੈ ਅਤੇ ਇਸ ਗੈਰ-ਕਾਨੂੰਨੀ ਨੈੱਟਵਰਕ ਰਾਹੀਂ ਆਉਂਦੀ ਹਵਾਲਾ ਦੇ ਪੈਸਿਆਂ ਦੇ ਪ੍ਰਬੰਧਨ ਅਤੇ ਹਵਾਲਾ ਰਾਸ਼ੀ ਦੇ ਲੈਣ-ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਸੀ.ਪੀ. ਨੇ ਦੱਸਿਆ ਕਿ ਮੁਲਜ਼ਮ ਜਗਜੀਤ ਜੱਗੀ ਦੀ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਉਸ ਦੇ ਦੋ ਸਾਥੀਆਂ ਪ੍ਰਭਜੀਤ ਉਰਫ਼ ਪ੍ਰਭ ਅਤੇ ਰਾਜਬੀਰ ਉਰਫ਼ ਆਰੀਅਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਭਜੀਤ ਸਿੰਘ ਦੇ ਖੁਲਾਸੇ 'ਤੇ ਕੀਤੀ ਗਈ ਤਲਾਸ਼ੀ ਅਤੇ ਜਾਂਚ ਦੌਰਾਨ ਪੁਲਿਸ ਨੇ 10 ਆਧੁਨਿਕ ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਖੀਰਾ ਅਤੇ 30.38 ਲੱਖ ਰੁਪਏ ਦੀ ਵੱਡੀ ਹਵਾਲਾ ਰਾਸ਼ੀ ਬਰਾਮਦ ਕੀਤੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਜਗਜੀਤ ਸਿੰਘ ਉਰਫ਼ ਜੱਗੀ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਬੀ, 21-ਸੀ, 27-ਏ, 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6, 7, 8) ਤਹਿਤ ਐਫ.ਆਈ.ਆਰ. ਨੰਬਰ 177 ਮਿਤੀ 13-06-2026 ਦਰਜ ਹੈ।
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ